- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਲੰਪੀਅਨ ਪ੍ਰਗਟ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਕਾਂਗਰਸ ਮਜ਼ਬੂਤੀ ਨਾਲ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੇਗੀ : ਬੱਸਣ\ਵਾਸੂਦੇਵ

ਸੁਖਵਿੰਦਰ ਸਿੰਘ ਸਿੱਧੂ, ਪੰਜਾਬੀ ਜਾਗਰਣ
ਕਾਲਾ ਸੰਘਿਆਂ : ਕਾਂਗਰਸ ਪਾਰਟੀ ਦੀ ਹਾਈਕਮਾਂਡ ਵੱਲੋਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪ੍ਰਸਿੱਧ ਉਲੰਪੀਅਨ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਦਮ ਸ਼੍ਰੀ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲ਼ਣ ਨਾਲ਼ ਪਾਰਟੀ ਵਰਕਰਾਂ, ਸਪੋਰਟਰਾਂ ਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਤੇ ਖੁਸ਼ੀ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਲਾ਼ ਸੰਘਿਆਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਬੱਸਣ ਤੇ ਕਪੂਰਥਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਡਾ. ਵੇਦ ਪ੍ਰਕਾਸ਼ ਵਾਸੂਦੇਵ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕੀਤਾ। ਦੋਹਾਂ ਆਗੂਆਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫੈ਼ਸਲਾ ਸ਼ਲਾਘਾਯੋਗ ਹੈ ਤੇ ਸਮੁੱਚੀ ਪੰਜਾਬ ਕਾਂਗਰਸ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਦੇ ਆਪਸੀ ਮਤਭੇਦ ਦੀਆਂ ਖਬਰਾਂ ਆਏ ਦਿਨ ਮੀਡੀਆ ਵਿੱਚ ਆਉਣ ਕਾਰਨ ਵੋਟਰਾਂ ਵਿੱਚ ਨਿਰਾਸ਼ਾ ਵੇਖਣ ਨੂੰ ਮਿਲਦੀ ਸੀ, ਜਿਸ ਨਾਲ਼ ਪਾਰਟੀ ’ਤੇ ਵਧੀਆ ਪ੍ਰਭਾਵ ਨਹੀਂ ਪੈਂਦਾ ਸੀ। ਉਨ੍ਹਾਂ ਕਿਹਾ ਵਿਧਾਇਕ ਪ੍ਰਗਟ ਸਿੰਘ ਤਿੰਨ ਵਾਰ ਆਪਣੇ ਹਲਕੇ ਕੈਂਟ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਰਹੇ ਹੋਣ ਕਾਰਨ ਖਾ਼ਸੇ ਤਜਰਬੇਕਾਰ ਹਨ ਤੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਰੀ ਪੰਜਾਬ ਲੀਡਰਸ਼ਿਪ ਤੇ ਵਰਕਰ ਇਕਜੁੱਟ ਹੋ ਕੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਤਰੱਕੀ ਲਈ ਕੰਮ ਕਰਨਗੇ ਤੇ ਪੰਜਾਬ ਦੇ ਹਿੱਤਾਂ ਦੀ ਲੜਾਈ ਲੜਨਗੇ ਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਦੁਖੀ ਹਨ ਤੇ ਅੱਜ ਤੋਂ ਪਹਿਲਾਂ ਉਨ੍ਹਾਂ ਨੂੰ ਕੋਈ ਬਦਲ ਨਹੀਂ ਸੀ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਿਹਾਇਤ ਹੀ ਇਮਾਨਦਾਰ ਤੇ ਸੂਝਵਾਨ ਹਨ ਤੇ ਪੰਜਾਬ ਦੇ ਲੋਕ ਉਨ੍ਹਾਂ ਦੀ ਸ਼ਖਸ਼ੀਅਤ ਤੋਂ ਬਾਖੂਬੀ ਵਾਕਫ਼ ਹਨ। ਉਨ੍ਹਾਂ ਦੀ ਅਗਵਾਈ ਵਿਚ ਸਮੁੱਚੀ ਪੰਜਾਬ ਕਾਂਗਰਸ ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰੇਗੀ ਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ।