ਪਵਿੱਤਰ ਕਾਲੀ ਵੇਈ ’ਚੋਂ ਮਿਲੀ ਅਣਪਛਾਤੀ ਲਾਸ਼ ਪਵਿੱਤਰ ਕਾਲੀ ਵੇਈ ਵਿੱਚੋਂ ਮਿਲੀ ਅਣਪਛਾਤੀ ਲਾਸ਼
Publish Date: Sun, 23 Aug 2026 07:42 PM (IST)
Updated Date: Sun, 23 Aug 2026 07:45 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਵਿੱਤਰ ਕਾਲੀ ਵੇਈਂ ਨਦੀ ਵਿੱਚੋਂ ਅੱਜ ਭਗਵੇਂ ਵਸਤਰਧਾਰੀ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨਦੀ ਵਿੱਚ ਲਾਸ਼ ਤੈਰਦੀ ਦੇਖੇ ਜਾਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਬਾਹਰ ਕੱਢਣ ਲਈ ਕਾਰਵਾਈ ਸ਼ੁਰੂ ਕੀਤੀ ਗਈ। ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਲਾਸ਼ ਨੂੰ ਕਾਲੀ ਵੇਈ ਵਿੱਚੋਂ ਬਾਹਰ ਕੱਢਿਆ। ਮ੍ਰਿਤਕ ਦੀ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਏਐੱਸਆਈ ਹਰੀਸ਼ਪਾਲ ਨੇ ਦੱਸਿਆ ਕਿ ਕਾਲੀ ਵੇਈ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੇ ਭਗਵੇਂ ਰੰਗ ਦੇ ਵਸਤਰ ਪਹਿਨੇ ਹੋਏ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ ।