
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਨਸੀਰੇਵਾਲ ਦੇ ਸ਼ਮਸ਼ਾਨ ਘਾਟ ਨੇੜੇ ਟਿਊਬਵੈੱਲ ਦੀ ਮੋਟਰ ਕੋਲੋਂ ਇੱਕ ਨੌਜਵਾਨ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਠਾਂਵਾਲਾ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਪਰਮਜੀਤ ਸਿੰਘ, ਪੰਜਾਬੀ ਜਾਗਰਣ, ਆਰਸੀਐਫ਼/ਡਡਵਿੰਡੀ : ਪਿੰਡ ਨਸੀਰੇਵਾਲ ਦੇ ਸ਼ਮਸ਼ਾਨ ਘਾਟ ਨੇੜੇ ਟਿਊਬਵੈੱਲ ਦੀ ਮੋਟਰ ਕੋਲੋਂ ਇੱਕ ਨੌਜਵਾਨ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਠਾਂਵਾਲਾ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਚੌਕੀ ਇੰਚਾਰਜ ਮੋਠਾਂਵਾਲਾ ਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਨਸੀਰੇਵਾਲ ਤੋਂ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਸ਼ਮਸ਼ਾਨ ਘਾਟ ਨੇੜੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 28 ਤੋਂ 30 ਸਾਲ ਹੈ। ਉਸ ਨੇ ਕਾਲੇ ਰੰਗ ਦੀ ਕਮੀਜ਼ ਅਤੇ ਨੀਲੇ ਰੰਗ ਦੀ ਲੋਅਰ/ਪਜਾਮਾ ਪਹਿਨਿਆ ਹੋਇਆ ਸੀ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਖੇ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਦੇ ਨਾਲ-ਨਾਲ ਮਾਮਲੇ ਦੇ ਸਬੰਧ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।