AAP ਆਗੂ ਮੰਜੂ ਰਾਣਾ 'ਤੇ ਜਾਤੀਸੂਚਕ ਸ਼ਬਦਾਵਲੀ ਵਰਤਣ ਦਾ ਦੋਸ਼, ਕਪੂਰਥਲਾ ਬੰਦ ਦੌਰਾਨ ਵਾਲਮੀਕਿ ਭਾਈਚਾਰੇ ਨੇ ਕੱਢਿਆ ਰੋਸ ਮਾਰਚ
Punjab Police ਤੇ ਮੰਜੂ ਰਾਣਾ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਵਾਲਮੀਕਿ ਸਮਾਜ ਦੇ ਆਗੂ ਚਰਨਜੀਤ ਹੰਸ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਆਪ ਆਗੂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਪੱਧਰ ਦੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
Publish Date: Tue, 06 Jan 2026 03:29 PM (IST)
Updated Date: Tue, 06 Jan 2026 03:34 PM (IST)
ਹੁੰਦਲ, ਕਪੂਰਥਲਾ : ਆਮ ਆਦਮੀ ਪਾਰਟੀ ਦੀ ਆਗੂ ਮੰਜੂ ਰਾਣਾ ਖਿਲਾਫ ਕਾਰਵਾਈ ਕਰਵਾਉਣ ਲਈ ਜਿੱਥੇ ਮੰਗਲਵਾਰ ਨੂੰ ਕਪੂਰਥਲਾ ਸ਼ਾਮ ਤਕ ਪੂਰਨ ਤੌਰ 'ਤੇ ਬੰਦ ਹੈ, ਉੱਥੇ ਹੀ ਵਾਲਮੀਕਿ ਜਥੇਬੰਦੀਆਂ ਤੇ ਵਾਲਮੀਕ ਸਮਾਜ ਵੱਲੋਂ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁੱਖ ਸੜਕਾਂ 'ਤੇ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪੰਜਾਬ ਪੁਲਿਸ ਅਤੇ ਮੰਜੂ ਰਾਣਾ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਵਾਲਮੀਕਿ ਸਮਾਜ ਦੇ ਆਗੂ ਚਰਨਜੀਤ ਹੰਸ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਆਪ ਆਗੂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਪੱਧਰ ਦੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਲਗਾਤਾਰ ਮੰਗ ਕਰ ਰਹੇ ਹਨ ਕਿ ਆਪ ਆਗੂ ਮੰਜੂ ਰਾਣਾ ਨੇ ਕਥਿਤ ਤੌਰ 'ਤੇ ਐੱਸਸੀ ਕਮਿਊਨਿਟੀ ਦੇ ਇਕ ਲੀਡਰ ਲਈ ਜਾਤੀਸੂਚਕ ਸ਼ਬਦਾਂ ਦਾ ਇਸਤੇੇਮਾਲ ਕੀਤਾ ਜਿਸ ਦੀ ਵਜ੍ਹਾ ਨਾਲ ਵਾਲਮੀਕਿ ਭਾਈਚਾਰਾ ਪ੍ਰਦਰਸ਼ਨ ਕਰ ਰਿਹਾ ਹੈ।