ਖਾਲਸਾ ਕਾਲਜ ’ਚ ਵੰਡ ਵਿਭਿਕਸ਼ਾ ਸਮ੍ਰਿਤੀ ਦਿਵਸ ਮਨਾਇਆ ਖਾਲਸਾ ਕਾਲਜ ਵਿੱਚ "ਵੰਡ ਵਿਭਿਕਸ਼ਾ ਸਮ੍ਰਿਤੀ ਦਿਵਸ ਮਨਾਇਆ
Publish Date: Fri, 14 Aug 2026 08:19 PM (IST)
Updated Date: Fri, 14 Aug 2026 08:20 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਭਾਰਤ ਸਰਕਾਰ, ਸੱਭਿਆਚਾਰ ਮੰਤਰਾਲਾ ਦੇ ਨਿਰਦੇਸ਼ਾਂ ਅਨੁਸਾਰ ‘ਵੰਡ ਵਿਭੀਕਸ਼ਾ ਸਮ੍ਰਿਤੀ ਦਿਵਸ’ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ ਸਾਲ 1947 ਦੀ ਵੰਡ ਦੌਰਾਨ ਲੱਖਾਂ ਲੋਕਾਂ ਵਲੋਂ ਸਹੇ ਗਏ ਦੁੱਖ, ਮਾਨਸਿਕ ਸਦਮੇ ਤੇ ਬਿਪਤਾਵਾਂ ਨੂੰ ਯਾਦ ਕਰਨਾ ਤੇ ਨੌਜਵਾਨ ਪੀੜ੍ਹੀ ਵਿੱਚ ਸ਼ਾਂਤੀ, ਏਕਤਾ ਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਹੈ। ਇਸ ਦੌਰਾਨ ਕਾਲਜ ਵਿਚ ਵੰਡ ਦੇ ਪੀੜਤਾਂ ਦੀ ਯਾਦ ਵਿੱਚ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ। ਕਾਲਜ ਵਿਚ ਲਹੂ ਨਾਲ ਲਿਖੀ ਦਾਸਤਾਨ ਵਿਸ਼ੇ ’ਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ 24 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਅਰਮਾਨਦੀਪ ਸਿੰਘ ਨੇ ਪਹਿਲਾ, ਗੁਰਸ਼ਰਨ ਸਿੰਘ ਨੇ ਦੂਜਾ ਤੇ ਸਾਦਕਪ੍ਰੀਤ ਸਿੰਘ ਤੇ ਜਗਦੇਵ ਸਿੰਘ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਦੇਸ਼ ਦੇ ਸਪੁੱਤਰਾਂ ਨੂੰ ਯਾਦ ਕਰਨਾ ਤੇ ਹਰ ਦਿਲ ਚ ਇਸ ਪ੍ਰਤੀ ਪਿਆਰ ਦੀ ਭਾਵਨਾ ਜਗਾਉਣੀ ਚਾਹੀਦੀ ਹੈ। ਇਸ ਮੌਕੇ ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਸੁਖਪਾਲ ਸਿੰਘ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਰਾਜਦੀਪ ਕੌਰ ਜੋਸਨ ਮੁਖੀ ਪੰਜਾਬੀ ਤੇ ਆਰਟਸ ਵਿਭਾਗ, ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਵਿਭਾਗ, ਗੁਰਪ੍ਰੀਤ ਕੌਰ ਮੁਖੀ ਸੰਗੀਤ ਵਿਭਾਗ, ਜੁਗਰਾਜ ਸਿੰਘ, ਸ਼ਿਲਪਾ, ਹਰਪ੍ਰੀਤ ਸਿੰਘ, ਸਰਬਜੀਤ ਕੌਰ, ਜਸਵੀਰ ਕੌਰ, ਹਰਦੀਸ਼ ਕੌਰ, ਇਸ਼ਿਤਾ ਸ਼ਰਮਾ, ਨਿਵਿਆ ਸ਼ਰਮਾ, ਸੰਦੀਪ ਕੌਰ, ਹਰਿੰਦਰ ਕੌਰ, ਪ੍ਰਵੀਨ ਕੌਰ, ਹਰਪ੍ਰੀਤ ਕੌਰ, ਰਮਨਪ੍ਰੀਤ, ਅਮਨਪ੍ਰੀਤ ਕੌਰ, ਰਮਨ, ਰਾਜਕੁਮਾਰੀ, ਸ਼ਰਨਜੀਤ ਕੌਰ, ਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।