ਭਾਜਪਾ ਦੇ ਵੱਖ-ਵੱਖ ਉਮੀਦਵਾਰਾਂ ਨੇ ਭਰੇ ਫਾਰਮ
ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਭਾਜਪਾ ਦੇ ਵੱਖ-ਵੱਖ ਉਮੀਦਵਾਰਾ ਨੇ ਭਰੇ ਫਾਰਮ
Publish Date: Thu, 04 Dec 2025 09:44 PM (IST)
Updated Date: Thu, 04 Dec 2025 09:44 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਧਾਨ ਸਭਾ ਹਲਕਾ ਕਪੂਰਥਲਾ ਤੇ ਭੁਲੱਥ ਵਿਖੇ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ ਐਡਵੋਕੇਟ ਨਵਨੀਤ ਕੌਰ ਬੱਲ ਨੇ ਭਾਜਪਾ ਉਮੀਦਵਾਰ ਵਜੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਮੌਜੂਦਗੀ ਵਿਚ ਰਿਟਰਨਿੰਗ ਅਫਸਰ ਕਮ ਐੱਸਡੀਐਮ ਕਪੂਰਥਲਾ ਤੇ ਪੰਚਾਇਤ ਸੰਮਤੀ ਦਿਆਲਪੁਰ ਤੋਂ ਭਾਜਪਾ ਦੀ ਉਮੀਦਵਾਰ ਅਮਨਦੀਪ ਕੌਰ ਨੇ ਭਾਜਪਾ ਸਰਕਲ ਭੁਲੱਥ ਦੇ ਪ੍ਰਧਾਨ ਹੀਰਕ ਜੋਸ਼ੀ ਦੀ ਹਾਜ਼ਰੀ ਵਿਚ ਰਿਟਰਨਿੰਗ ਅਫਸਰ ਕਮ ਐੱਸਡੀਐਮ ਭੁਲੱਥ ਦੇ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਨ੍ਹਾਂ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਜਿਵੇਂ ਪੂਰੇ ਦੇਸ਼ ਅੰਦਰ ਭਾਜਪਾ ਦੇ ਹੱਕ ’ਚ ਲੋਕ ਲਹਿਰ ਚਲ ਰਹੀ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਜੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲੈ ਜਾਣਾ ਹੈ ਤਾਂ ਭਾਜਪਾ ਨੂੰ ਮੌਕਾ ਦੇਣ ਤਾਂ ਜੋ ਪੰਜਾਬ ਦੇ ਪਿੰਡਾਂ ਵਿਚ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਮੁੜ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਦੇ ਲਗਭਗ ਸਾਰੇ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਉਥੇ ਦੇ ਲੋਕ ਪੂਰੀ ਤਰ੍ਹਾਂ ਖੁਸ਼ਹਾਲ ਅਤੇ ਸੁਰੱਖਿਅਤ ਹਨ ਪਰ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਇਥੇ ਵਿਕਾਸ ਨਾਮ ਦੀ ਕੋਈ ਸ਼ੈਅ ਨਜ਼ਰ ਨਹੀਂ ਆ ਰਹੀ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਕਪੂਰਚੰਦ ਥਾਪਰ, ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਤੀਰਥ ਸਿੰਘ, ਡਾ. ਬਲਵੰਤ ਸਿੰਘ ਬੂਟਾ, ਡਾ. ਪ੍ਰਦੀਪ ਕੌਸ਼ਲ, ਗੁਰਪਾਲ ਗਿੱਲ, ਲੱਕੀ ਸਰਪੰਚ, ਹਨੀ ਮਹਿਰਾ, ਸੁਰਜੀਤ ਸਿੰਘ, ਰਿਕੀ ਸ਼ਰਮਾ, ਸ਼ਿੰਦਾ ਖੋਜੇਵਾਲ, ਹਰਸ਼ ਪੋਵਾਰ ਆਦਿ ਹਾਜ਼ਰ ਸਨ।