ਆਨੰਦ ਪਬਲਿਕ ਸਕੂਲ ’ਚ ਰੱਖੜੀ ’ਤੇ ਮੁਕਾਬਲੇ ਕਰਵਾਏ ਆਨੰਦ ਪਬਲਿਕ ਸਕੂਲ ’ਚ ਰੱਖੜੀ ਦੇ ਤਿਉਹਾਰ ਮੌਕੇ ਵੱਖ-ਵੱਖ ਅੰਤਰ-ਸਦਨ ਮੁਕਾਬਲਿਆਂ ਦਾ ਆਯੋਜਨ
Publish Date: Thu, 27 Aug 2026 07:54 PM (IST)
Updated Date: Thu, 27 Aug 2026 07:55 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਆਪਸੀ ਵਿਸ਼ਵਾਸ ਦੇ ਪ੍ਰਤੀਕ ਰੱਖੜੀ (ਰਕਸ਼ਾ ਬੰਧਨ) ਦੇ ਤਿਉਹਾਰ ਮੌਕੇ ਵੱਖ-ਵੱਖ ਅੰਤਰ-ਸਦਨ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਰੱਖੜੀ ਤੇ ਭੈਣ-ਭਰਾ ਦੇ ਪਿਆਰ ਤੇ ਆਧਾਰਿਤ ਵਿਸਪਰਿੰਗ ਪਪੇਟ ਮੁਕਾਬਲਾ ਕਰਵਾਇਆ ਗਿਆ। ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਨ੍ਰਿਤ ਮੁਕਾਬਲਾ ਕਰਵਾਇਆ ਗਿਆ। ਇਸੇ ਤਰ੍ਹਾਂ ਦਸਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੱਖੜੀ ਬਣਾਉਣ ਤੇ ਥਾਲੀ ਸਜਾਵਟ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਨ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਅਜਿਹੀਆਂ ਗਤੀਵਿਧੀਆਂ ਲਈ ਆਪਣਾ ਨਿਰੰਤਰ ਸਹਿਯੋਗ ਤੇ ਉਤਸ਼ਾਹ ਪ੍ਰਦਾਨ ਕੀਤਾ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਏਐੱਸ ਸੇਖੋਂ ਵੱਲੋਂ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਤੇ ਰਚਨਾਤਮਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਵੀ ਵਿਦਿਆਰਥੀਆਂ ਦੇ ਉਤਸ਼ਾਹ ਤੇ ਰਚਨਾਤਮਕ ਯਤਨਾਂ ਦੀ ਪ੍ਰਸ਼ੰਸਾ ਕੀਤੀ। ਸਮੂਹ ਪ੍ਰੋਗਰਾਮ ਦਾ ਸਫਲ ਆਯੋਜਨ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਕਰੁਣਾ ਸ਼ਰਮਾ ਨੇ ਕਰਵਾਇਆ।