ਮਾਤਾ ਹਰਭਜਨ ਕੌਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਮਾਤਾ ਹਰਭਜਨ ਕੌਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
Publish Date: Tue, 03 Feb 2026 07:31 PM (IST)
Updated Date: Tue, 03 Feb 2026 07:35 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਐੱਸਜੀਪੀਸੀ ਸ੍ਰੀ ਅੰਮ੍ਰਿਤਸਰ ਦੇ ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਿੰਦਰ ਸਿੰਘ ਪੱਡਾ ਤੇ ਮਨਿੰਦਰ ਸਿੰਘ ਪੱਡਾ ਦੀ ਮਾਤਾ ਹਰਭਜਨ ਕੌਰ ਸੁਪਤਨੀ ਸਵ. ਮਾਸਟਰ ਹਰਬੰਸ ਸਿੰਘ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ’ਤੇ ਰੱਖੇ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਸੰਪੰਨ ਹੋਏ। ਇਸ ਉਪਰੰਤ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪਿੰਡ ਲੱਖਣ ਕੇ ਪੱਡਾ ਵਿਖੇ ਕਰਵਾਇਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ ਵੱਲੋਂ ਮਾਤਾ ਹਰਭਜਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਸਮਾਗਮ ਵਿਚ ਭਾਈ ਲਖਵਿੰਦਰ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤ ਨਿਹਾਲ ਹੋਈ। ਉਪਰੰਤ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਾਬਕਾ ਗ੍ਰੰਥੀ ਦਰਬਾਰ ਸਾਹਿਬ ਵੱਲੋਂ ਗੁਰਮਤਿ ਵਿਚਾਰਾਂ ਰਾਹੀਂ ਕਥਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਐੱਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਵੀ ਮਾਤਾ ਹਰਭਜਨ ਕੌਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸਮਾਗਮ ਦੌਰਾਨ ਗੁਰਜਾਪ ਸਿੰਘ ਸਾਬਕਾ ਸਰਪੰਚ ਬੁਤਾਲਾ ਵੱਲੋਂ ਪਹੁੰਚੀਆਂ ਸੰਗਤਾਂ, ਰਿਸ਼ਤੇਦਾਰਾਂ, ਸਕੇ-ਸਬੰਧੀਆਂ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਾਸਟਰ ਛਿੰਦਾ ਸਿੰਘ ਨੇ ਨਿਭਾਈ। ਇਸ ਸ਼ਰਧਾਂਜਲੀ ਸਮਾਰੋਹ ਵਿਚ ਬੀਬੀ ਗੁਰਪ੍ਰੀਤ ਕੌਰ ਥੂਹੀ (ਐੱਸਜੀਪੀਸੀ ਸੁਲਤਾਨਪੁਰ ਲੋਧੀ), ਭਗਵੰਤ ਸਿੰਘ ਧੰਗੇੜਾ (ਜਰਨਲ ਮੈਨੇਜਰ ਦਰਬਾਰ ਸਾਹਿਬ), ਸਤਿੰਦਰ ਸਿੰਘ (ਐਡੀਸ਼ਨਲ ਮੈਨੇਜਰ ਦਰਬਾਰ ਸਾਹਿਬ), ਕੁਲਦੀਪ ਸਿੰਘ (ਮੀਤ ਸਕੱਤਰ ਐੱਸਜੀਪੀਸੀ), ਨਿਸ਼ਾਨ ਸਿੰਘ (ਸੁਪਰਡੈਂਟ ਐੱਸਜੀਪੀਸੀ), ਰਾਜਬੀਰ ਕੌਰ (ਇਸਤਰੀ ਅਕਾਲੀ ਦਲ), ਗੁਰਪ੍ਰੀਤ ਸਿੰਘ ਮੱਲੇਵਾਲ, ਨਰਿੰਦਰ ਸਿੰਘ, ਲਖਵੰਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਬੱਸੀ, ਦਰਜੀਤ ਸਿੰਘ ਵਿਰਕ (ਨਿਊਜ਼ੀਲੈਂਡ ਸੁਪਰੀਮ ਸਿੱਖ ਸੁਸਾਇਟੀ), ਕੰਵਲਜੀਤ ਸਿੰਘ ਖੱਸਣ (ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ), ਸੀਤਵੀਰ ਸਿੰਘ ਖੀਰਾਂਵਾਲ, ਗਿਆਨੀ ਅੰਮ੍ਰਿਤਪਾਲ ਸਿੰਘ, ਡਾ. ਆਸਾ ਸਿੰਘ ਘੁੰਮਣ, ਮੋਹਣ ਸਿੰਘ ਘੱਗ, ਐੱਸਜੀਪੀਸੀ ਦੇ ਖਿਡਾਰੀ ਤੇ ਕੋਚ ਸਮੇਤ ਪਿੰਡ ਦੀ ਪੰਚਾਇਤ, ਸਾਬਕਾ ਸਰਪੰਚ, ਪੰਚਾਇਤ ਮੈਂਬਰ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।