ਗੁਰਵਿੰਦਰ ਪਾਲ ਕਾਹਲੋਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਗੁਰਵਿੰਦਰ ਪਾਲ ਕਾਹਲੋਂ ਸਰਧਾਂਜਲੀਆਂ ਭੇਂਟ
Publish Date: Tue, 24 Nov 2026 08:37 PM (IST)
Updated Date: Tue, 24 Nov 2026 08:40 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਰੈਸਟੋਰੈਟ ਦੇ ਚਾਲਕ ਗੁਰਵਿੰਦਰ ਪਾਲ ਸਿੰਘ ਕਾਹਲੋਂ, ਜੋ ਕਿ ਨਰਿੰਦਰ ਸਿੰਘ ਚੀਮਾ ਰੀਡਰ ਟੂ ਡੀਸੀ ਕਪੂਰਥਲਾ ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸਾਲਾ ਸਾਹਿਬ ਸਨ ਤੇ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਹੁੰਦਲ ਦੇ ਭੂਆ ਦੇ ਲੜਕੇ ਸਨ, ਦੇ ਨਮਿੱਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਮਹਿਮਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ ਵੱਖ ਧਾਰਮਿਕ, ਸਮਾਜਿਕ ਤੇ ਸਮਾਜ ਸੇਵੀ, ਰਾਜਨੀਤਿਕ ਤੇ ਪੱਤਰਕਾਰ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ’ਤੇ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਉਪ ਪ੍ਰਧਾਨ ਸੁਖਵੰਤ ਸਿੰਘ ਪੱਡਾ, ਇੰਪਰੂਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਪ ਦੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਗੁਰਵਿੰਦਰ ਪਾਲ ਸਿੰਘ ਕਾਹਲੋਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਧਰਮ ਪਤਨੀ ਰਾਜਬੰਸ ਕੌਰ ਰਾਣਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਕਪੂਰਥਲਾ ਤੋਂ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਬਾਬਾ ਜੱਗਾ, ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਮੰਮੂ ਚਾਹਲ, ਸੰਤ ਬਾਬਾ ਸੁਲੱਖਣ ਸਿੰਘ ਘੁੱਗ ਬੇਟ, ਡੀਸੀ ਦਫਤਰ ਕਪੂਰਥਲਾ ਦਾ ਸਮੂਹ ਸਟਾਫ, ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਸੋਗ ਮਤਾ ਲੈ ਕੇ ਪਹੁੰਚੇ ਉਨ੍ਹਾਂ ਦੇ ਪੀਏ ਦਵਿੰਦਰ ਪਾਲ ਸਿੰਘ, ਸੁਪਰਡੈਂਟ ਜੈਮਲ ਸਿੰਘ, ਸਰਪੰਚ ਬਲਕਾਰ ਸਿੰਘ ਤਲਵੰਡੀ ਮਹਿਮਾ, ਨੰਬਰਦਾਰ ਮੇਜਰ ਸਿੰਘ ਤਲਵੰਡੀ ਮਹਿਮਾ, ਨੰਬਰਦਾਰ ਸੁਖਦੇਵ ਸਿੰਘ, ਐਡਵੋਕੇਟ ਹਰਵਿੰਦਰ ਸਿੰਘ ਚੀਮਾ, ਨੰਬਰਦਾਰ ਸੁਖਜੀਤ ਸਿੰਘ ਸੰਧਰ ਜਗੀਰ, ਸਰਪੰਚ ਸਰਵਣ ਸਿੰਘ ਸੋਹਲ, ਸਤਾਰਾ ਸਿੰਘ ਸੋਹਲ, ਅਮਰੀਕ ਸਿੰਘ ਹੁਸ਼ਿਆਰ ਨਗਰ, ਮੁਖਤਿਆਰ ਸਿੰਘ ਰਿਟਾ. ਪੀਏ ਡਿਪਟੀ ਕਮਿਸ਼ਨਰ ਕਪੂਰਥਲਾ, ਜਸਪਾਲ ਸ਼ਰਮਾ ਐੱਮਏ ਡੀਸੀ ਦਫਤਰ ਕਪੂਰਥਲਾ, ਮਨਪ੍ਰੀਤ ਸਿੰਘ ਮਾਂਗਟ ਤੇ ਸੁਖਬੀਰ ਸਿੰਘ ਸੰਧੂ ਪੀਏ ਐੱਮਐੱਲਏ ਰਾਣਾ ਗੁਰਜੀਤ ਸਿੰਘ, ਕੌਂਸਲਰ ਕੁਲਦੀਪ ਸਿੰਘ, ਸੁਖਦੇਵ ਸਿੰਘ ਭੰਡਾਲ ਸੀਨੀਅਰ ਆਗੂ, ਗੁਰਚਰਨ ਸਿੰਘ ਚੀਮਾ, ਸੁਰਿੰਦਰ ਸਿੰਘ ਘੁੰਮਣ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪ੍ਰੈੱਸ ਕਲੱਬ ਕਪੂਰਥਲਾ, ਬਾਰ ਐਸੋਸੀਏਸ਼ਨ ਕਪੂਰਥਲਾ, ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਕਪੂਰਥਲਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰ ਪਾਲ ਸਿੰਘ ਹੰਸਪਾਲ ਵੱਲੋਂ ਵੀ ਸੋਗ ਮਤੇ ਭੇਜੇ ਗਏ। ਸਟੇਜ ਸੈਕਟਰੀ ਦੀ ਭੂਮਿਕਾ ਸਟੇਟ ਅਵਾਰਡੀ ਰੋਸ਼ਨ ਖੈੜਾ ਵੱਲੋਂ ਨਿਭਾਈ ਗਈ ਤੇ ਪਰਿਵਾਰ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਨ ਆਏ ਰਿਸ਼ਤੇਦਾਰਾਂ ਸਕੇ-ਸਬੰਧੀਆਂ ਦਾ ਧੰਨਵਾਦ ਕੀਤਾ ਗਿਆ।