ਤਰਵਿੰਦਰ ਮੋਹਨ ਸਿੰਘ ਭਾਟੀਆ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਤਰਵਿੰਦਰ ਮੋਹਨ ਸਿੰਘ ਭਾਟੀਆ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ
Publish Date: Mon, 16 Mar 2026 10:04 PM (IST)
Updated Date: Mon, 16 Mar 2026 10:07 PM (IST)

ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਮਾਜ ਸੇਵੀ ਤੇ ਭਾਰਤੀ ਜੀਵਨ ਬੀਮਾ ਨਿਗਮ ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਦੇ ਪਿਤਾ ਤਰਵਿੰਦਰ ਮੋਹਨ ਸਿੰਘ ਭਾਟੀਆ ਜੋ ਕਿ ਭਾਰਤੀ ਜੀਵਨ ਬੀਮਾ ਨਿਗਮ ਵਿਖੇ ਕਲੱਬ ਮੈਂਬਰ ਵਜੋਂ ਨਿਯੁਕਤ ਸਨ, ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਪੋਤਰੇ ਧੰਨਪ੍ਰੀਤ ਸਿੰਘ ਭਾਟੀਆ ਨੇ ਸਮੂਹਿਕ ਰੂਪ ਵਿਚ ਅਗਨੀ ਭੇਟ ਕੀਤੀ। ਇਸ ਮੌਕੇ ਭਾਟੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵੱਖ-ਵੱਖ ਰਾਜਸੀ, ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵਿਚ ਮਨਪ੍ਰੀਤ ਸਿੰਘ ਮਾਂਗਟ ਪੀਏ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਰਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੌਰ ਕੌਂਸਲਰ, ਜਸਪਾਲ ਸਿੰਘ ਖੁਰਾਣਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਅਜੇ ਚੱਢਾ, ਅਸਿਸਟੈਂਟ ਬ੍ਰਾਂਚ ਮੈਨੇਜਰ ਰਵੀ ਪਾਲ ਅਗਰਵਾਲ, ਦੀਪਕ ਬਜਾਜ, ਗੁਰਦਿਆਲ ਸਿੰਘ, ਸਵਰਨ ਸਿੰਘ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ ਸ਼ਾਹੀ, ਐਡਵੋਕੇਟ ਹਰਵਿੰਦਰ ਸਿੰਘ ਚੀਮਾ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਪੱਤਰਕਾਰ ਅਮਰਜੀਤ ਕੋਮਲ, ਅਮਿਤ ਕਾਲੀਆ, ਪ੍ਰੋਫੈਸਰ ਕੁਲਵੰਤ ਸਿੰਘ ਔਜਲਾ, ਨੈਸ਼ਨਲ ਅਵਾਰਡੀ ਮੰਗਲ ਸਿੰਘ ਭੰਡਾਲ, ਸਾਬਕਾ ਜ਼ਿਲ੍ਹਾ ਅਫਸਰ ਗੁਰਭਜਨ ਸਿੰਘ ਲਾਸਾਨੀ, ਅਰਜਿੰਦਰ ਸਿੰਘ ਭਾਟੀਆ, ਅਰਵਿੰਦਰਜੀਤ ਸਿੰਘ ਪ੍ਰੈਫੈਸਰ, ਮਨਿੰਦਰ ਪ੍ਰਕਾਸ਼ ਸਿੰਘ, ਹਰਬੰਸ ਸਿੰਘ ਵਾਲੀਆ ਸਾਬਕਾ ਕੌਂਸਲਰ, ਸੁਖਚਰਨ ਸਿੰਘ, ਰੌਬਿਨ, ਕਮਲ ਵਾਲੀਆ, ਸੁਖਜਿੰਦਰ ਸਿੰਘ, ਜਗਜੀਤ ਸਿੰਘ, ਭਾਈ ਚਰਨਜੀਤ ਸਿੰਘ ਵਾਲੀਆ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ, ਭਾਈ ਮੋਹਕਮ ਸਿੰਘ, ਅਮਨਜੋਤ ਸਿੰਘ ਵਾਲੀਆ, ਸੁਰਜੀਤ ਸਿੰਘ ਸਡਾਨਾ,ਡਾਕਟਰ ਰੌਬਿਨਪ੍ਰੀਤ ਸਿੰਘ, ਦਵਿੰਦਰ ਸਿੰਘ ਭਾਟੀਆ ਗੁਰਾਇਆ, ਹਰਜੀਤ ਸਿੰਘ ਭਾਟੀਆ, ਪਰਮਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਆਦਿ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ।