ਵੱਖ-ਵੱਖ ਸਖਸ਼ੀਅਤਾਂ ਨੇ ਭਾਟੀਆ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਨੇ ਭਾਟੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Publish Date: Wed, 18 Mar 2026 09:31 PM (IST)
Updated Date: Thu, 19 Mar 2026 04:13 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਧਾਰਮਿਕ ਆਗੂ ਤੇ ਭਾਰਤੀ ਜੀਵਨ ਬੀਮਾ ਨਿਗਮ ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਦੇ ਪਿਤਾ ਤਰਵਿੰਦਰ ਮੋਹਨ ਸਿੰਘ ਭਾਟੀਆ, ਜਿਹਨਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਉਹਨਾਂ ਦੇ ਪਰਿਵਾਰਕ ਮੈਂਬਰ ਸਪੁੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਅਤੇ ਬੀਬੀ ਸੰਤੋਸ਼ ਕੌਰ ਨਾਲ ਭਾਜਪਾ ਦੇ ਹਲਕਾ ਇੰਚਾਰਜ ਭਾਈ ਰਣਜੀਤ ਸਿੰਘ ਖੋਜੇਵਾਲ ਅਤੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਅਤੇ ਇੰਚਾਰਜ ਭਾਈ ਕੁਲਵਿੰਦਰ ਸਿੰਘ, ਭਾਈ ਸਤਬੀਰ ਸਿੰਘ ਨੇ ਦੁੱਖ ਸਾਂਝਾ ਕੀਤਾ ਅਤੇ ਅਕਾਲ ਪੁਰਖ ਦੇ ਹੁਕਮ ਨੂੰ ਪ੍ਰਵਾਨ ਕਰਨ ਦੀ ਪ੍ਰੇਰਨਾ ਕੀਤੀ। ਉਹਨਾਂ ਕਿਹਾ ਕਿ ਤਰਵਿੰਦਰ ਮੋਹਨ ਸਿੰਘ ਭਾਟੀਆ ਸੁਚੱਜੇ, ਇਮਾਨਦਾਰ, ਮਿਹਨਤੀ ਅਤੇ ਕਰਮਸ਼ੀਲ ਇਨਸਾਨ ਸਨ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ, ਪ੍ਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ। ਇਸ ਮੌਕੇ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਅਰਦਾਸ ਉਪਰੰਤ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੂੰ ਲੋਈ ਅਤੇ ਸਿਰੋਪਾਓ ਦੇ ਕੇ ਨਿਵਾਜਿਆ। ਭਾਟੀਆ ਪਰਿਵਾਰ ਨੇ ਦੁੱਖ ਸਾਂਝਾ ਕਰਨ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਤਰਵਿੰਦਰ ਮੋਹਨ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ 21 ਮਾਰਚ, ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਪੀਰ ਚੌਧਰੀ ਰੋਡ ਕਪੂਰਥਲਾ ਵਿਖੇ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਹਾਜ਼ਰ ਹੋਣ ਦੀ ਬੇਨਤੀ ਕੀਤੀ। ਹੋਰਨਾਂ ਤੋਂ ਇਲਾਵਾ ਭਾਈ ਕੁਲਵਿੰਦਰ ਸਿੰਘ ਦਿਓਲ, ਸਟੇਟ ਅਵਾਰਡੀ ਗੁਰਬਚਨ ਸਿੰਘ ਬੰਗੜ, ਯੋਗ ਗੁਰੂ ਕਰਨਲ ਸੇਵਾ ਸਿੰਘ, ਅਵਤਾਰ ਸਿੰਘ, ਡਾਕਟਰ ਗੁਰਬਚਨ ਸਿੰਘ ਸਹਾਰਾ ਹਸਪਤਾਲ ਆਦਿ ਹਾਜ਼ਰ ਸਨ।