ਵੈਟਰਨ ਖਿਡਾਰੀ ਸ਼ਿਵ ਕੁਮਾਰ ਦਾ ਕੀਤਾ ਸਨਮਾਨ
ਵੈਟਰਨ ਖਿਡਾਰੀ ਸ਼ਿਵ ਕੁਮਾਰ ਦਾ ਕੀਤਾ ਮਾਨ ਸਨਮਾਨ
Publish Date: Fri, 08 May 2026 08:10 PM (IST)
Updated Date: Fri, 08 May 2026 08:11 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਵੱਲੋਂ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਸ਼ਿਵ ਕੁਮਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਸ਼ਿਵ ਕੁਮਾਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੇਸ਼-ਵਿਦੇਸ਼ ਵਿਚ ਹੋਣ ਵਾਲੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਤੇ ਦੇਸ਼ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਵ ਕੁਮਾਰ ਜੈਵਲਨ ਥਰੋ ਤੇ ਹਰਡਲ ਐਥਲੈਟਿਕਸ ਮੁਕਾਬਲਿਆਂ ਵਿਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਤੇ ਦੇਸ਼ ਲਈ ਕਈ ਗੋਲਡ ਮੈਡਲ ਜਿੱਤ ਚੁੱਕੇ ਹਨ। ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਅਜਿਹੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੁੰਦੇ ਹਨ ਤੇ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਦੇ ਹਨ। ਇਸ ਮੌਕੇ ਸ਼ਿਵ ਕੁਮਾਰ ਨੇ ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ। ਸੁਸਾਇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਆਗੂ ਹਰਭਜਨ ਸਿੰਘ ਵਾਲੀਆ, ਲਖਬੀਰ ਸਿੰਘ ਸਾਹੀ, ਡਾਕਟਰ ਮਨਵਿੰਦਰ ਸਿੰਘ ਬੱਬੂ, ਸੰਦੀਪ ਕੁਮਾਰ ਲੈਬ ਵਾਲੇ ਤੋਂ ਇਲਾਵਾ ਕਰਨੈਲ ਸਿੰਘ ਸਰਪੰਚ, ਰਣਜੀਤ ਸਿੰਘ ਦਾਊਦਪੁਰ, ਡਾ. ਲਾਡੀ, ਚਰਨਜੀਤ ਸਿੰਘ ਸਾਹੀ ਯੂਐੱਸਏ, ਨਿਸ਼ਾਨ ਸਿੰਘ ਯੂਐੱਸਏ, ਅਜੇ ਕੁਮਾਰ, ਪਰਮੋਦ ਜਿਊਲਰ, ਚੰਦਨ ਕੁਮਾਰ, ਬੱਬੂ ਵਰਮਾ, ਜੱਜ ਸੱਚਦੇਵਾ, ਸ਼ੇਰਪਾਲ ਸਿੰਘ ਟਿੰਕੂ, ਮੋਨੂੰ ਪਸ਼ਰੀਚਾ ਤੇ ਹੋਰ ਪਤਵੰਤੇ ਮੌਜੂਦ ਸਨ।