ਵੀਐੱਚਪੀ ਨੇ ਮਨਾਇਆ ਪੀਐੱਮ ਦਾ ਜਨਮਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੇ ਵੀਐੱਚਪੀ ਮਹਿਲਾ ਸ਼ਕਤੀ ਨੇ ਜਗਾਇਆ ਅਸ਼ੀਰਵਾਦ ਦਾ ਦੀਵਾ
Publish Date: Fri, 18 Sep 2026 07:22 PM (IST)
Updated Date: Fri, 18 Sep 2026 07:23 PM (IST)
ਮਹਿਲਾ ਸ਼ਕਤੀ ਨੇ ਜਗਾਇਆ ਅਸ਼ੀਰਵਾਦ ਦਾ ਦੀਵਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੀ ਮਹਿਲਾ ਸ਼ਕਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਅਸ਼ੀਰਵਾਦ ਦਾ ਦੀਵਾ ਜਗਾਇਆ। ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੀ ਮਹਿਲਾ ਸ਼ਕਤੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ ਤੇ ਇਲਾਕਾ ਨਿਵਾਸੀਆਂ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਅਰਦਾਸ ਕੀਤੀ। ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਅਰਦਾਸ ਕਰਨ ਲਈ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੀ ਮਹਿਲਾ ਸ਼ਕਤੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਮੁੱਖ ਟੀਚਾ ਜਨਤਕ ਸੇਵਾ ਰਾਹੀਂ ਦੇਸ਼ ਦੀ ਸੇਵਾ ਕਰਨਾ ਰਿਹਾ ਹੈ ਤੇ ਪਿਛਲੇ 25 ਸਾਲਾਂ ਤੋਂ ਉਨ੍ਹਾਂ ਨੇ ਇਸ ਸੰਕਲਪ ਨਾਲ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਤੇ ਪ੍ਰਸਿੱਧੀ ਦੇ ਇਸ ਸਫ਼ਰ ਕਾਰਨ, ਦੇਸ਼ ਦੇ ਲੋਕਾਂ ਨੇ 2014 ਵਿੱਚ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਚੁਣਿਆ। ਅੱਜ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ 2047 ਤੱਕ ਇੱਕ ਵਿਕਸਤ ਭਾਰਤ ਬਣਨ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ। ਸੀਮਾ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਾਰੇ ਖੇਤਰਾਂ ਤੇ ਰਾਜਾਂ ਦੇ ਸਮਾਨ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਸਾਰੇ ਰਾਜਾਂ ਨੂੰ ਜੋੜਨਾ ਪ੍ਰਧਾਨ ਮੰਤਰੀ ਦਾ ਮੁੱਖ ਉਦੇਸ਼ ਭਾਰਤ ਨੂੰ ਸਵੈ-ਨਿਰਭਰ ਬਣਾਉਣਾ ਹੈ।