ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ’ਚ ਓਐੱਸਡੀ ਨੇ ਕੀਤਾ ਦੌਰਾ
ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਵਿੱਚ ਵਾਈਸ-ਚਾਂਸਲਰ ਦੇ ਓਐਸਡੀ ਨੇ ਦੌਰਾ ਕੀਤਾ
Publish Date: Thu, 07 May 2026 06:57 PM (IST)
Updated Date: Thu, 07 May 2026 06:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ, ਜੰਡਿਆਲਾ ਮੰਜਕੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ-ਚਾਂਸਲਰ ਦੇ ਆਫਿਸਰ ਔਨ ਸਪੈਸ਼ਲ ਡਿਊਟੀ (ਓਐੱਸਡੀ) ਹਰਿਕਬਾਲ ਸਿੰਘ ਨੇ ਕੈਂਪਸ ਦਾ ਦੌਰਾ ਕਰਕੇ ਇਸਦੀ ਅਕਾਦਮਿਕ ਤੇ ਵਿਕਾਸ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ ਹਰਿਕਬਾਲ ਸਿੰਘ ਨੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨਾਲ ਇਕ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਏਜੰਡਾ ਵਾਈਸ-ਚਾਂਸਲਰ, ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਤੈਅ ਕੀਤਾ ਗਿਆ ਸੀ। ਇਸ ਦੌਰਾਨ ਸਿੱਖਿਆ ਵਿਚ ਉੱਚ ਮਿਆਰਾਂ ਨੂੰ ਬਣਾਈ ਰੱਖਣ ਤੇ ਸਿੱਖਣ ਦੇ ਨਵੇਂ ਤੇ ਨਵੀਨਤਾਕਾਰੀ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਤੇ ਵੀ ਜ਼ੋਰ ਦਿੱਤਾ ਗਿਆ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਉਨ੍ਹਾਂ ਨੂੰ ਹਾਲ ਹੀ ਦੀਆਂ ਅਕਾਦਮਿਕ ਪ੍ਰਾਪਤੀਆਂ, ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਤੇ ਸੰਸਥਾ ਦੇ ਵਿਸਥਾਰ ਲਈ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਦੌਰੇ ਦੇ ਅੰਤ ਵਿਚ ਹਰਇਕਬਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਤੇ ਪ੍ਰਸ਼ਾਸਨ ਨੂੰ ਅਧਿਆਪਨ, ਖੋਜ ਤੇ ਸਮਾਜਿਕ ਭਾਗੀਦਾਰੀ ਦੇ ਖੇਤਰ ਵਿਚ ਉੱਤਮਤਾ ਪ੍ਰਾਪਤ ਕਰਨ ਲਈ ਯਤਨਾਂ ਨੂੰ ਹੋਰ ਤੇਜ਼ ਕਰਨ ਲਈ ਉਤਸ਼ਾਹਿਤ ਕੀਤਾ।