- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ਾਨਦਾਰ ਢੰਗ ਨਾਲ ਮਨਾਇਆ

ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ, ਮਾਨਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਤੇ ਡੀਨ ਕਾਲਜਿਜ਼ ਡਿਵੈੱਲਪਮੈਂਟ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਕਾਲਜ ਦੇ ਐੱਨਐੱਸਐੱਸ ਵਿਭਾਗ ਵੱਲੋਂ ਮਨਾਇਆ ਗਿਆ। ਇਹ ਹਫ਼ਤਾ 26 ਅਕਤੂਬਰ ਤੋਂ 1 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਹਰ ਸਾਲ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ (31 ਅਕਤੂਬਰ) ਵਾਲੇ ਹਫ਼ਤੇ ਦੌਰਾਨ ਇਹ ਹਫ਼ਤਾ ਮਨਾਇਆ ਜਾਂਦਾ ਹੈ। ਕਾਲਜ ਵਿੱਚ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ, ਗੈਰ- ਅਧਿਆਪਕ ਸਟਾਫ਼ ਤੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਨਾਲ ਕੰਮ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਦੀ ਆਰਥਿਕ, ਰਾਜਨੀਤਿਕ ਤੇ ਸਮਾਜਿਕ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਹੈ। ਇਸ ਨੂੰ ਖਤਮ ਕਰਨ ਲਈ ਸਰਕਾਰ, ਨਾਗਰਿਕਾਂ ਤੇ ਨਿੱਜੀ ਖੇਤਰ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਜੀਵਨ ਵਿੱਚ ਇਮਾਨਦਾਰੀ ਨੂੰ ਅਪਣਾਉਣ ਤੇ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਇਸ ਮੌਕੇ ਕਾਲਜ ਦੇ ਐੱਨਐੱਸਐੱਸ ਵਿਭਾਗ ਦੇ ਦੋਨੋਂ ਯੂਨਿਟਾਂ ਦੇ ਕੋ-ਆਰਡੀਨੇਟਰ ਡਾ. ਪਰਮਜੀਤ ਕੌਰ ਤੇ ਪਰਮਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨਐੱਸਐੱਸ ਦਾ ਮੂਲ ਮੰਤਰ ਹੀ ‘ਮੈਂ ਨਹੀਂ, ਤੂੰ’ ਹੈ। ਜੇ ਹਰ ਵਲੰਟੀਅਰ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਵੇ, ਤਾਂ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਆਪਣੇ ਆਪ ਖ਼ਤਮ ਹੋ ਜਾਵੇਗਾ।