ਵਿਜੇ ਸਾਂਪਲਾ ਨੇ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਵਿਜੇ ਸਾਂਪਲਾ ਨੇ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪੇ ਪਾ ਕੇ ਕੀਤਾ ਸਨਮਾਨਿਤ
Publish Date: Sun, 18 Oct 2026 06:48 PM (IST)
Updated Date: Sun, 18 Oct 2026 06:51 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵੱਲੋਂ ਫਗਵਾੜਾ ਸ਼ਹਿਰ ਦੇ ਸੀਨੀਅਰ ਭਾਜਪਾ ਆਗੂਆਂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸੇ ਲੜੀ ਤਹਿਤ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਵਿਜੇ ਸਾਂਪਲਾ ਨੇ ਭਾਜਪਾ ਦੇ ਸੀਨੀਅਰ ਆਗੂ ਬਲਵਿੰਦਰ ਠਾਕੁਰ ਨੂੰ ਭਾਜਪਾ ਮੰਡਲ ਫਗਵਾੜਾ ਸਿਟੀ-2 ਦਾ ਪ੍ਰਧਾਨ ਬਣਨ, ਰਜਨੀ ਬਾਲਾ ਨੂੰ ਭਾਜਪਾ ਜ਼ਿਲ੍ਹਾ ਕਪੂਰਥਲਾ ਦੀ ਸਕੱਤਰ ਤੇ ਅਸ਼ੋਕ ਦੁੱਗਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਨ ’ਤੇ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੀ ਕਾਰਜਕਾਰਨੀ ਵਿੱਚ ਮੈਂਬਰ ਵਜੋਂ ਜ਼ਿੰਮੇਵਾਰੀ ਪ੍ਰਾਪਤ ਕਰਨ ਵਾਲੇ ਸੀਨੀਅਰ ਆਗੂਆਂ ਨੂੰ ਵੀ ਵਧਾਈ ਦਿੱਤੀ ਗਈ। ਇਸ ਮੌਕੇ ਵਿਜੇ ਸਾਂਪਲਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਗੂਆਂ ਨੂੰ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਨਵੀਆਂ ਨਿਯੁਕਤੀਆਂ ਨਾਲ ਫਗਵਾੜਾ ਵਿੱਚ ਭਾਜਪਾ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਆਸ਼ੂ ਸਾਂਪਲਾ, ਲੋਕੇਸ਼ ਬਾਲੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।