ਡਾ. ਚੱਬੇਵਾਲ ਦੇ ਯਤਨਾਂ ਸਦਕਾ ਪਿੰਡ ਗੰਡਵਾਂ ਦੀ ਪੰਚਾਇਤ ‘ਆਪ’ ’ਚ ਸ਼ਾਮਲ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਦੇ ਯਤਨਾਂ ਸਦਕਾ ਪਿੰਡ ਗੰਡਵਾਂ ਦੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Tue, 14 Jul 2026 09:23 PM (IST)
Updated Date: Tue, 14 Jul 2026 09:24 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਗੰਡਵਾਂ ਦੀ ਪੰਚਾਇਤ ਨੇ ਸਾਂਸਦ ਅਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਇਸ ਮੌਕੇ ਡਾ. ਚੱਬੇਵਾਲ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ ਗੰਡਵਾਂ ਦੇ ਪੰਚਾਇਤੀ ਨੁਮਾਇੰਦਿਆਂ ਵਿੱਚ ਸਰਪੰਚ ਮੰਜੀਤ ਮਾਨ, ਪੰਚ ਦਰਸ਼ਨ, ਪੰਚ ਰਾਜ ਰਾਣੀ, ਪੰਚ ਰਾਣੀ, ਪੰਚ ਹਰਵਿੰਦਰ ਕੁਮਾਰ, ਪੰਚ ਇਕਬਾਲ ਸਿੰਘ, ਪੰਚ ਤੀਰਥ ਕੌਰ ਅਤੇ ਪੰਚ ਹਰਜੀਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਨੰਬਰਦਾਰ ਖੀਮ ਰਾਜ, ਮਨਜਿੰਦਰ ਕੁਮਾਰ, ਜਸਮੀਤ ਬਧਨ, ਸਲੀਮ ਮੁਹੰਮਦ, ਅਵਤਾਰ ਗੰਡਵਾਂ, ਗੁਲਜ਼ਾਰ ਮੁਹੰਮਦ, ਰਜ਼ੀਆ ਬੇਗਮ, ਰਮਨਦੀਪ, ਦਿਲਬਾਗ ਅਤੇ ਸੈਂਕੜੇ ਹੋਰ ਲੋਕ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਨਵੇਂ ਸ਼ਾਮਲ ਹੋਏ ਆਗੂਆਂ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਡਾ. ਚੱਬੇਵਾਲ ਨੇ ਸਾਰੇ ਨਵੇਂ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਵਧ ਰਿਹਾ ਭਰੋਸਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੀ ਹੈ।