ਨਾਇਬ ਸੂਬੇਦਾਰ ਸ਼ਹੀਦ ਜਸਵਿੰਦਰ ਸਿੰਘ ਦਿੱਤੀ ਸ਼ਰਧਾਂਜਲੀ ਨਾਇਬ ਸੂਬੇਦਾਰ ਸ਼ਹੀਦ ਜਸਵਿੰਦਰ ਸਿੰਘ ਸੈਨਾ ਮੈਡਲ ਨੂੰ ਪਿੰਡ ਵਾਸੀਆਂ ਨੇ ਦਿੱਤੀ ਸ਼ਰਧਾਂਜਲੀ
Publish Date: Sun, 16 Aug 2026 10:07 PM (IST)
Updated Date: Sun, 16 Aug 2026 10:08 PM (IST)
ਸ਼ਹੀਦ ਕਦੇ ਮਰਿਆ ਨਹੀਂ ਕਰਦੇ : ਰਵਿੰਦਰ ਕੁਮਾਰ, ਜਰਨੈਲ ਸੰਧੂ ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਾਇਬ ਸੂਬੇਦਾਰ ਸ਼ਹੀਦ ਜਸਵਿੰਦਰ ਸਿੰਘ ਸੈਨਾ ਨੂੰ ਆਜ਼ਾਦੀ ਦਿਹਾੜੇ ਮੌਕੇ ਪਿੰਡ ਮਾਨਾ ਤਲਵੰਡੀ ਦੇ ਵਾਸੀ ਪੂਰਾ ਪਰਿਵਾਰ ਤੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸ਼ਰਧਾਂਜਲੀ ਭੇਟ ਕਰਕੇ ਆਪਣੇ ਸਾਥੀ ਨੂੰ ਯਾਦ ਕੀਤਾ ਗਿਆ। ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਯਾਦਗਾਰੀ ਗੇਟ ਤੇ ਸ਼ਹੀਦ ਦਾ ਯਾਦਗਾਰੀ ਬੁੱਤ ਸੁੰਦਰ ਸ਼ੀਸ਼ਿਆਂ ਦੇ ਕਮਰੇ ਵਿੱਚ ਸਥਾਪਿਤ ਕੀਤਾ ਗਿਆ ਹੈ, ਜਿੱਥੇ ਹਰ ਸਾਲ ਸਮਾਗਮ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ। ਸ਼ਹੀਦ ਕਦੇ ਮਰਿਆ ਨਹੀਂ ਕਰਦੇ, ਰਹਿੰਦੀ ਦੁਨੀਆਂ ਤੱਕ ਅਮਰ ਹੋ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਬਲਾਕ ਪ੍ਰਧਾਨ ਰਵਿੰਦਰ ਕੁਮਾਰ, ਮਾਨਾ ਤਲਵੰਡੀ ਦੇ ਸਰਪੰਚ ਦੀ ਤਰਫ ਤੋਂ ਜਰਨੈਲ ਸਿੰਘ ਸੰਧੂ ਨੇ ਸਾਂਝੇ ਬਿਆਨ ਰਾਹੀਂ ਕੀਤਾ। ਰਵਿੰਦਰ ਕੁਮਾਰ ਤੇ ਜਰਨੈਲ ਸਿੰਘ ਸੰਧੂ ਨੇ ਕਿਹਾ ਕਿ ਸ਼ਹੀਦ ਨੂੰ ਇਸੇ ਤਰ੍ਹਾਂ ਹਰ ਸਾਲ ਯਾਦ ਕੀਤਾ ਜਾਂਦਾ ਰਹੇਗਾ ਤੇ ਅੱਗੇ ਤੋਂ ਹੋਰ ਵੀ ਵਧੀਆ ਉਪਰਾਲਾ ਕੀਤਾ ਜਾਵੇਗਾ। ਸ਼ਹੀਦ ਜਸਵਿੰਦਰ ਸਿੰਘ ਸੈਨਾ ਮੈਡਲ ਦਾ ਸਾਰਾ ਪਰਿਵਾਰ ਆਰਮੀ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਦਾ ਰਿਹਾ ਹੈ। ਇਸ ਮੌਕੇ ਸ਼ਹੀਦ ਦੀ ਪਤਨੀ ਰਾਜ ਕੌਰ, ਬੇਟਾ ਵਿਕਰਮਜੀਤ ਸਿੰਘ ਤੇ ਬੇਟੀ ਹਰਨੂਰ ਕੌਰ ਉਨ੍ਹਾਂ ਦਾ ਵੱਡਾ ਭਰਾ ਸਾਬਕਾ ਸੈਨਿਕ ਰਜਿੰਦਰ ਸਿੰਘ ਸ਼ਾਮਲ ਸਨ। ਪਰਿਵਾਰ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਸ਼ਹੀਦ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੇਵਾ ਮੁਕਤ ਇੰਸਪੈਕਟਰ ਸਤਵੀਰ ਸਿੰਘ ਬਾਜਵਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਤਾਨਾ ਤਲਵੰਡੀ, ਜਗਤਾਰ ਸਿੰਘ ਸਰਾਂ, ਅਮਰਵੀਰ ਸਿੰਘ ਮੈਂਬਰ ਪੰਚਾਇਤ, ਗੁਰਪ੍ਰੀਤ ਸਿੰਘ ਗੋਪੀ, ਅਜੈਬ ਸਿੰਘ, ਅਵਤਾਰ ਸਿੰਘ ਸੋਢੀ, ਸਤਨਾਮ ਸਿੰਘ ਸੱਤੂ ਆਦਿ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।