ਭੁਲੱਥ ਸ਼ਰਕੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਬਾਬਾ ਵਿਸ਼ਵਕਰਮਾ ਮੰਦਰ ਭੁਲੱਥ ਸ਼ਰਕੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ
Publish Date: Mon, 09 Nov 2026 07:54 PM (IST)
Updated Date: Mon, 09 Nov 2026 07:56 PM (IST)
ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਕੀਤੀ ਵਿਸ਼ੇਸ਼ ਸ਼ਿਰਕਤ ਰਾਗੀ ਜਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਬਾਬਾ ਵਿਸ਼ਵਕਰਮਾ ਮੰਦਰ ਸਭਾ, ਭੁਲੱਥ ਸ਼ਰਕੀ ਵੱਲੋਂ ਬਾਬਾ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਬਾਬਾ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਵੱਖ-ਵੱਖ ਰਾਗੀ ਜਥਿਆਂ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ। ਇਨ੍ਹਾਂ ਵਿੱਚ ਬਾਬਾ ਮਹਿੰਦਰ ਸਿੰਘ ਜੀ, ਭਾਈ ਭੁਪਿੰਦਰ ਸਿੰਘ, ਬਲਵਿੰਦਰ ਕੌਰ, ਮਹਿਕਪ੍ਰੀਤ ਕੌਰ, ਹਰਪ੍ਰੀਤ ਸਿੰਘ ਤੇ ਹੋਰ ਰਾਗੀ ਜਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਤੇ ਨਾਮ ਸਿਮਰਨ ਨਾਲ ਜੋੜਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਗੁਰਵਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਐਕਸੀਅਨ, ਲਖਵਿੰਦਰ ਸਿੰਘ ਤੇ ਹੋਰ ਬੁਲਾਰਿਆਂ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਤੇ ਸਮਾਜ ਨੂੰ ਦਿੱਤੀ ਦੇਣ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ, ਹੁਨਰ ਤੇ ਮਿਹਨਤ ਦੇ ਪ੍ਰਤੀਕ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਆਪਣੇ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਪਹੁੰਚੇ ਹੋਏ ਮੋਹਤਬਰ ਵਿਅਕਤੀਆਂ ਤੇ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁੱਚਾ ਸਿੰਘ ਹੰਸਪਾਲ, ਸਕੱਤਰ ਸੰਤੋਖ ਸਿੰਘ ਮਿਸਤਰੀ, ਮਨਜਿੰਦਰ ਸਿੰਘ ਭਾਰਜ, ਜਸਵੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਬੀਕੇਯੂ ਕਾਦੀਆਂ, ਅਜੀਤ ਸਿੰਘ ਘੁੰਮਣ ਜ਼ਿਲ੍ਹਾ ਵਾਈਸ ਪ੍ਰਧਾਨ ਕਪੂਰਥਲਾ, ਜਸਵੀਰ ਸਿੰਘ ਭੋਗਪੁਰ, ਗੁਰਦੀਪ ਸਿੰਘ ਐਕਸੀਅਨ, ਜੋਗਾ ਸਿੰਘ, ਜਨਕ ਸਿੰਘ, ਸਵਰਨ ਸਿੰਘ ਫੌਜੀ, ਇੰਦਰਜੀਤ ਸਿੰਘ ਅਖਾੜਾ, ਅਜੈ ਗੁਰਪ੍ਰੀਤ ਸਿੰਘ ਹੰਸਪਾਲ, ਜਰਨੈਲ ਸਿੰਘ ਅਖਾੜਾ, ਦੀਪੂ ਮਠਾੜੂ, ਨਵੀ ਮਠਾੜੂ, ਅਮਰੀਕ ਸਿੰਘ, ਦਲਜੀਤ ਸਿੰਘ, ਮਹਿੰਗਾ ਰਾਮ, ਨਿਰਮਲ ਸਿੰਘ, ਜੈਵੀਰ ਸਿੰਘ, ਧਨਵੀਰ ਸਿੰਘ, ਹਰਜੀਵਨ ਸਿੰਘ ਅਖਾੜਾ, ਬਲਵਿੰਦਰ ਸਿੰਘ, ਬਿੰਦਰ ਸਿੰਘ ਮਠਾੜੂ, ਬਲਵੀਰ ਸਿੰਘ ਮਠਾੜੂ ਸਮੇਤ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।