ਹਿੰਦੂ ਕੰਨਿਆ ਕਾਲਜ ਕਪੂਰਥਲਾ ’ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ
Publish Date: Sat, 24 Jan 2026 08:35 PM (IST)
Updated Date: Sat, 24 Jan 2026 08:37 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸਥਾਨਕ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਅੱਜ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਵੋਟ ਦੀ ਸਹੀ ਵਰਤੋਂ ਪ੍ਰਤੀ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਲੈਕਟੋਰਲ ਲਿਟਰੇਸੀ ਕਲੱਬ ਦੀ ਇੰਚਾਰਜ ਵਰਿੰਦਰ ਕੌਰ ਨੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਕਿ ਵੋਟ ਦਾ ਅਧਿਕਾਰ ਸਾਡਾ ਸੰਵਧਾਨਿਕ ਅਧਿਕਾਰ ਹੈ ਤੇ ਵੋਟਰ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਆਪਣੀ ਵੋਟ ਦੀ ਸਹੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਤੇ ਮਜ਼ਬੂਤ ਭਾਰਤ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਵੋਟਰ ਕਾਰਡ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁੱਕੀ। ਸੰਗੀਤ ਵਿਭਾਗ ਦੀ ਵਿਦਿਆਰਥਣ ਕੀਰਤ ਵਲੋਂ 'ਲੋਕਤੰਤਰ ਨੂੰ ਮਜ਼ਬੂਤ ਬਨਾਉਣ ਲਈ ਆਓ ਵੋਟ ਬਣਾਈਏ ਗੀਤ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰ ਮੈਡਮ ਸਪਨਾ ਭੱਲਾ, ਮੈਡਮ ਜਸਲੀਨ ਤੇ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਕੁਲਵਿੰਦਰ ਕੌਰ ਨੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਰਦਿਆਂ ਕਿਹਾ ਕਿ ਲੋਕਤੰਤਰ ਸਾਰਿਆਂ ਦਾ ਸਾਂਝਾ ਹੈ, ਇਸ ਨੂੰ ਮਜ਼ਬੂਤ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਆਉਣ ਵਾਲੀਆਂ ਚੋਣਾਂ ਵਿਚ ਸਾਰਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸਾਡਾ ਸਭ ਦਾ ਫਰਜ਼ ਹੈ।