ਜੇਐੱਨਐੱਨ, ਕੂਪਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ 'ਚ ਕਾਲਜ ਦੇ ਡਾਇਰੈਕਟਰ ਡਾ. ਰੇਖਾ ਕਾਲੀਆ ਦੀ ਅਗਵਾਈ 'ਚ 25 ਜਨਵਰੀ ਨੂੰ ਵੋਟਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ ਗਈ, ਜਿਸ 'ਚ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਵੱਡੀ ਗਿਣਤੀ 'ਚ ਸ਼ਾਮਲ ਹੋਏ। ਕਾਲਜ ਦੇ ਡਾਇਰੈਕਟਰ ਡਾ. ਰੇਖਾ ਕਾਲੀਆ ਭਾਰਦਵਾਜ ਨੇ ਰੈਲੀ ਦੀ ਸ਼ੁਰੂਆਤ ਕਰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਸਬੰਧੀ ਵਿਸਥਾਰ 'ਚ ਦੱਸਿਆ। ਉਨ੍ਹਾਂ ਦੱਸਿਆ ਕਿ ਅਸੀਂ ਆਪਣੀ ਵੋਟ ਦੀ ਸਹੀ ਵਰਤੋਂ ਕਰਨਾ ਚਾਹੀਦਾ ਹੈ ਤੇ ਕਦੇ ਵੀ ਲਾਲਚ 'ਚ ਜਾਂ ਕਿਸੇ ਡਰ ਦੇ ਵੋਟ ਨਹੀਂ ਪਾਉਣੀ ਚਾਹੀਦੀ, ਤਾਂ ਹੀ ਵਧਿਆ ਸਰਕਾਰ ਚੁਣੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਲਈ ਸਹੁੰ ਵੀ ਚੁਕਾਈ। ਇਸ ਮੌਕੇ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਵੋਟ ਦੀ ਅਹਿਮੀਅਤ ਸਬੰਧੀ ਕਈ ਤਰ੍ਹਾਂ ਦੀਆਂ ਤਖਤੀਆਂ ਫੜੀਆਂ ਹੋਈਆਂ ਸਨ।