ਡੀਏਵੀ ਕਾਲਜ ਫਗਵਾੜਾ ’ਚ ਵੋਟਰ ਕੈਂਪ ਲਗਾਇਆ
ਲੋਕਤੰਤਰੀ ਪ੍ਰਕਿਿਰਆ ਨਾਲ ਵਿਿਦਆਰਥੀਆਂ ਨੂੰ ਜੋੜਨ ਲਈ ਡੀ.ਏ.ਵੀ. ਕਾਲਜ ਫਗਵਾੜਾ ਵਿੱਚ ਵੋਟਰ ਕੈਂਪ
Publish Date: Mon, 07 Sep 2026 07:39 PM (IST)
Updated Date: Mon, 07 Sep 2026 07:40 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵਿਖੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੋਟਰ ਸੂਚੀ ਨਾਲ ਸਬੰਧਤ ਆਪਣੇ ਵੇਰਵਿਆਂ ਦੀ ਜਾਂਚ ਕੀਤੀ ਤੇ ਲੋੜ ਅਨੁਸਾਰ ਜਾਣਕਾਰੀ ਪ੍ਰਾਪਤ ਕੀਤੀ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੇ ਆਪਣੇ ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਲੋੜੀਂਦਾ ਮਾਰਗ ਦਰਸ਼ਨ ਦਿੱਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਕਿਹਾ ਕਿ ਨੌਜਵਾਨਾਂ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨੌਜਵਾਨ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਦੇ ਨਾਲ-ਨਾਲ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਵੀ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਲਗਾਏ ਗਏ ਇਨ੍ਹਾਂ ਤਿੰਨ ਲੜੀਵਾਰ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਵਿਹਾਰਕ ਜਾਣਕਾਰੀ ਮਿਲੀ ਹੈ ਅਤੇ ਇਹ ਉਪਰਾਲਾ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਪ੍ਰੇਰਿਤ ਕਰਦਾ ਹੈ।