- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਭੁਲੱਥ 26 ਦੇ 175 ਪੋਲਿੰਗ ਬੂਥਾਂ 'ਤੇ ਐਸ.ਆਈ.ਆਰ. ਵਿਸ਼ੇਸ਼ ਕੈਂਪਾਂ ਦੇ ਦੂਜੇ ਦਿਨ ਵੋਟਰਾਂ ਦਾ ਭਰਵਾਂ ਹੁੰਗਾਰਾ

ਨਾਇਬ ਤਹਿਸੀਲਦਾਰ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਕੀਤਾ ਕੈਂਪਾਂ ਦਾ ਨਿਰੀਖਣ
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਭੁਲੱਥ : ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ 26 ਦੇ 175 ਪੋਲਿੰਗ ਬੂਥਾਂ ’ਤੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸਆਈਆਰ) ਅਧੀਨ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਦੂਜੇ ਦਿਨ ਵੀ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਹ ਵਿਸ਼ੇਸ਼ ਕੈਂਪ ਐੱਸਆਈਆਰ ਤਹਿਤ ਗਿਣਨਾ ਫਾਰਮ ਇਕੱਤਰ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲਗਾਏ ਗਏ ਹਨ ਜਿਸ ਦੌਰਾਨ ਯੋਗ ਵੋਟਰ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਸਕਣਗੇ।
ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਿਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕਰਨਾ ਹੈ। ਜਿਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨੇ 100 ਫੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਹੈ, ਉਹ ਜਮ੍ਹਾਂ ਹੋਏ ਫਾਰਮਾਂ ਵਿੱਚ ਰਹਿ ਗਈਆਂ ਕਮੀਆਂ ਅਤੇ ਤਰੁੱਟੀਆਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਜਿਨ੍ਹਾਂ ਪੋਲਿੰਗ ਬੂਥਾਂ 'ਤੇ ਵੱਡੀ ਗਿਣਤੀ ਵਿੱਚ ਗਿਣਨਾ ਫਾਰਮ ਇਕੱਤਰ ਹੋ ਚੁੱਕੇ ਹਨ ਪਰ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉੱਥੇ ਡਿਜੀਟਾਈਜ਼ੇਸ਼ਨ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਜਿਨ੍ਹਾਂ ਖੇਤਰਾਂ ਵਿੱਚ ਤੁਲਨਾਤਮਕ ਤੌਰ ’ਤੇ ਘੱਟ ਫਾਰਮ ਪ੍ਰਾਪਤ ਹੋਏ ਹਨ, ਉੱਥੇ ਬੀਐੱਲਓਜ਼ ਵੱਲੋਂ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।
ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਸਬੰਧਤ ਸਕੂਲਾਂ ਦੇ ਸਟਾਫ਼, ਮਾਲ ਪਟਵਾਰੀਆਂ, ਆਂਗਨਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਸਮੂਹ ਏ.ਐੱਲ.ਐੱਮ.ਟੀ./ਡੀ.ਐੱਲ.ਐੱਮ.ਟੀ. ਕਰਮਚਾਰੀਆਂ ਨੂੰ ਬੀ.ਐੱਲ.ਓਜ਼. ਦੇ ਨਾਲ ਤਾਇਨਾਤ ਕੀਤਾ ਗਿਆ ਹੈ। ਇਹ ਕਰਮਚਾਰੀ ਵੋਟਰਾਂ ਨੂੰ ਗਣਨਾ ਫਾਰਮ ਸਹੀ ਢੰਗ ਨਾਲ ਭਰਨ ਅਤੇ ਉਨ੍ਹਾਂ ਦੀ ਤੁਰੰਤ ਡਿਜੀਟਾਈਜ਼ੇਸ਼ਨ ਵਿੱਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਭੁਲੱਥ ਦੇ ਨਾਇਬ ਤਹਿਸੀਲਦਾਰ ਸੁਨੀਤਾ ਖਿੱਲਣ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਕੀਤਾ। ਉਨ੍ਹਾਂ ਪਹਿਲੇ ਦਿਨ ਵੋਟਰਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟ ਕਰਦਿਆਂ ਬਾਕੀ ਰਹਿੰਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਤਵਾਰ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਗਿਣਨਾ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਆਖਰੀ ਸਮੇਂ ਦੀ ਭੀੜ ਤੋਂ ਬਚਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਡਰ ਤਰਸੇਮ ਸਿੰਘ, ਸੁਪਰਵਾਈਜ਼ਰ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।