ਵਾਹਿਗੁਰੂ ਅਕੈਡਮੀ ਵੱਲੋਂ ਆਇਲਟਸ, ਪੀਟੀਈ, ਯੂਕੇਵੀਆਈ ’ਤੇ 80 ਫੀਸਦੀ ਛੂਟ
ਵਾਹਿਗੁਰੂ ਅਕੈਡਮੀ ਵੱਲੋਂ ਆਇਲਟਸ, ਪੀਟੀਈ, ਯੂਕੇਵੀਆਈ , ਸਪੋਕਨ ਤੇ 80 ਫੀਸਦੀ ਡਿਸਕਾਊਂਟ
Publish Date: Thu, 05 Mar 2026 09:20 PM (IST)
Updated Date: Thu, 05 Mar 2026 09:23 PM (IST)

ਵਿਦਿਆਰਥੀਆਂ ਨਾਲ ਵਿਸ਼ੇਸ਼ ਮਿਲਣੀ 12 ਨੂੰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਟੱਡੀ ਤੇ ਟੂਰਿਸਟ ਵੀਜ਼ਿਆਂ ਵਿਚ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਆਈਲੈਟਸ, ਪੀਟੀਈ, ਸਪੋਕਨ ਤੇ ਯੂਕੇਵੀਆਈ ’ਤੇ ਵਿਦਿਆਰਥੀਆਂ ਨੂੰ 80 ਫੀਸਦੀ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਹਿਗੁਰੂ ਅਕੈਡਮੀ ਦੇ ਐੱਮਡੀ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਆਧੁਨਿਕ ਤਕਨੀਕ ਤੇ ਇੰਟਰਨੈਸ਼ਨਲ ਪੱਧਰ ਦੇ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਆਈਲੈਟਸ, ਪੀਟੀਈ, ਸਪੋਕਨ ਤੇ ਯੂਕੇਵੀਆਈ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਤੋਂ ਹਜ਼ਾਰਾਂ ਵਿਦਿਆਰਥੀ ਤਿਆਰੀ ਕਰਕੇ ਵੱਖ-ਵੱਖ ਦੇਸ਼ਾਂ ਵਿਚ ਉਚੇਰੀ ਵਿੱਦਿਆ ਪ੍ਰਾਪਤ ਕਰਕੇ ਚੰਗੀਆਂ ਨੌਕਰੀਆਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ 12 ਮਾਰਚ ਨੂੰ ਵਿਦਿਆਰਥੀਆਂ ਨਾਲ਼ ਵਿਸ਼ੇਸ਼ ਮਿਲਣੀ ਕੀਤੀ ਜਾ ਰਹੀ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਆਈਲੈਟਸ, ਪੀਟੀਈ, ਸਪੋਕਨ ਤੇ ਯੂਕੇਵੀਆਈ ’ਤੇ ਭਾਰੀ ਡਿਸਕਾਊਂਟ ਦਿੱਤਾ ਜਾਵੇਗਾ। ਇਨ੍ਹਾਂ ਕੋਰਸਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਵੱਖ-ਵੱਖ ਦੇਸ਼ਾਂ ਵਿਚ ਸਟੱਡੀ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ, ਇੰਗਲੈਂਡ ਤੇ ਅਮਰੀਕਾ ਜਾਣ ਲਈ ਮਈ ਇਨਟੇਕ ਵਿਚ ਸੁਨਿਹਰੀ ਮੌਕਾ ਹੈ। ਵਿਦਿਆਰਥੀ ਜ਼ਲਦ ਇਨ੍ਹਾਂ ਕੋਰਸਾਂ ਦੀ ਤਿਆਰੀ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ।