ਵਾਹਿਗੁਰੂ ਅਕੈਡਮੀ ਵੱਲੋਂ ਸਾਰੀਆਂ ਐਡਮਿਸ਼ਨਾਂ 'ਤੇ 85% ਡਿਸਕਾਊਂਟ
ਵਾਹਿਗੁਰੂ ਅਕੈਡਮੀ ਵੱਲੋਂ ਸਾਰੀਆਂ ਐਡਮਿਸਨਾਂ 'ਤੇ 85% ਡਿਸਕਾਊਂਟ
Publish Date: Thu, 05 Feb 2026 10:07 PM (IST)
Updated Date: Thu, 05 Feb 2026 10:08 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਟੱਡੀ ਤੇ ਟੂਰਿਸਟ ਵੀਜ਼ਿਆਂ ਵਿਚ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਆਈਲੈਟਸ, ਪੀਟੀਈ, ਸਪੋਕਨ ਤੇ ਯੂਕੇਵੀਆਈ ਉੱਪਰ ਵਿਦਿਆਰਥੀਆਂ ਨੂੰ 85 ਫੀਸਦੀ ਡਿਸਕਾਉਂਟ ਦਿੱਤਾ ਜਾ ਰਿਹਾ ਹੈ, ਜਿਸ ਸਬੰਧੀ 10 ਫਰਵਰੀ ਨੂੰ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਹਿਗੁਰੂ ਅਕੈਡਮੀ ਦੇ ਐੱਮਡੀ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਆਧੁਨਿਕ ਤਕਨੀਕ ਤੇ ਇੰਟਰਨੈਸ਼ਨਲ ਪੱਧਰ ਦੇ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਆਈਲੈਟਸ, ਪੀਟੀਈ, ਸਪੋਕਨ ਤੇ ਯੂਕੇਵੀਆਈ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਤੋਂ ਹਜ਼ਾਰਾਂ ਵਿਦਿਆਰਥੀ ਤਿਆਰੀ ਕਰਕੇ ਵੱਖ-ਵੱਖ ਦੇਸ਼ਾਂ ਵਿਚ ਉਚੇਰੀ ਵਿੱਦਿਆ ਪ੍ਰਾਪਤ ਕਰਕੇ ਚੰਗੀਆਂ ਨੌਕਰੀਆਂ ਹਾਸਲ ਕਰ ਚੁੱਕੇ ਹਨ। ਵਾਹਿਗੁਰੂ ਅਕੈਡਮੀ ਦੇ ਸਟਾਫ ਮੈਂਬਰਾਂ ਨੇ ਕਿਹਾ ਕਿ ਇਸ ਸਬੰਧੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ 10 ਫਰਵਰੀ ਨੂੰ ਵਿਦਿਆਰਥੀਆਂ ਨਾਲ਼ ਵਿਸ਼ੇਸ਼ ਮਿਲਣੀ ਕੀਤੀ ਜਾ ਰਹੀ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਆਈਲੈਟਸ, ਪੀਟੀਈ, ਸਪੋਕਨ ਤੇ ਯੂਕੇਵੀਆਈ ’ਤੇ ਭਾਰੀ ਡਿਸਕਾਉਂਟ ਦਿੱਤਾ ਜਾਵੇਗਾ। ਇਨ੍ਹਾਂ ਕੋਰਸਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਵਿਚ ਸਟੱਡੀ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਦਿਆਰਥੀ ਜਲਦ ਇਨ੍ਹਾਂ ਕੋਰਸਾਂ ਦੀ ਤਿਆਰੀ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ।