- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਗਮਪੁਰੇ ਦਾ ਸੰਕਲਪ ਨਗਰ ਕੀਰਤਨ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤਾ ਗਿਆ ਨਿੱਘਾ ਤੇ ਸ਼ਾਨਦਾਰ ਸਵਾਗਤ

ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ੍ਰੀ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਲਵੇ ਦੀ ਧਰਤੀ ਲੁਧਿਆਣਾ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਵਾਲੇ ਬੇਗਮਪੁਰਾ ਦਾ ਸੰਕਲਪ ਇਤਿਹਾਸਕ ਨਗਰ ਕੀਰਤਨ ਦੇ ਕਰਤਾਰਪੁਰ ਪਹੁੰਚਣ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੇ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ (ਜੱਗਾ) ਦੀ ਅਗਵਾਈ ਹੇਠ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸ਼ਮੂਲੀਅਤ, ਲੰਗਰ ਲਗਾਇਆ ਗਿਆ ਤੇ ਸੇਵਾ ਨਿਭਾਈ ਗਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਇਤਿਹਾਸਕ ਨਗਰ ਕੀਰਤਨ ਸ੍ਰੀ ਰਵਿਦਾਸ ਜੀ ਮਹਾਰਾਜ ਦੀ ਬਾਣੀ ਤੇ ਬੇਗਮਪੁਰੇ ਦੇ ਸੰਕਲਪ ਨੂੰ ਘਰ-ਘਰ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਬੇਗਮਪੁਰਾ ਕਿਸੇ ਇੱਕ ਵਰਗ ਜਾਂ ਇਲਾਕੇ ਤੱਕ ਸੀਮਤ ਨਹੀਂ, ਸਗੋਂ ਬਰਾਬਰੀ, ਸਾਂਝੀਵਾਲਤਾ ਤੇ ਮਨੁੱਖੀ ਸਤਿਕਾਰ ਦੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਰਵਿਦਾਸ ਮਹਾਰਾਜ ਜੀ ਪ੍ਰਤੀ ਸੰਗਤਾਂ ਦੇ ਮਨਾਂ ਵਿਚ ਅਥਾਹ ਸ਼ਰਧਾ ਤੇ ਸਤਿਕਾਰ ਹੈ। ਸ਼੍ਰੀ ਰਵਿਦਾਸ ਮਹਾਰਾਜ ਵੱਲੋਂ ਦਿੱਤਾ ਗਿਆ ਬਰਾਬਰੀ, ਨਿਆਂ, ਆਜ਼ਾਦੀ, ਮਨੁੱਖੀ ਸਨਮਾਨ ਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਵੱਸਦਾ ਹੈ। ਧਾਲੀਵਾਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਨੂੰ ਸ੍ਰੀ ਸ਼੍ਰੀ ਰਵਿਦਾਸ ਮਹਾਰਾਜ ਜੀ ਵੱਲੋਂ ਬੇਗਮਪੁਰਾ ਦੇ ਦਿੱਤੇ ਸੰਕਲਪ ਦਾ ਦੇਸ਼ ਬਣਾਉਣ ਲਈ ਅੱਗੇ ਆਉਣ। ਧਾਲੀਵਾਲ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ’ਚ ਨਾ ਬਰਾਬਰੀ ਤੇ ਪੱਖਪਾਤ ਬਾਰੇ 3 ਸਾਲ ਤੋਂ 33 ਸਾਲ ਤੱਕ ਦੇ ਬੱਚਿਆਂ ਦੇ ਅੰਕੜੇ ਪੇਸ਼ ਕਰਦਿਆਂ ਅਫ਼ਸੋਸ ਜਤਾਇਆ ਕਿ ਸ਼੍ਰੀ ਰਵਿਦਾਸ ਮਹਾਰਾਜ ਜੀ ਵੱਲੋਂ ਜਿਹੜੀ ਨਾ-ਬਰਾਬਰੀ ਤੇ ਭੇਦਭਾਵ ਖ਼ਤਮ ਕਰਨ ਦਾ ਸੱਦਾ 650 ਸਾਲ ਪਹਿਲਾਂ ਦਿੱਤਾ ਸੀ, ਉਸ ਦੀਆਂ ਜੜ੍ਹਾਂ ਅੱਜ ਵੀ ਸਾਡੇ ਸਮਾਜ ’ਚ ਡੂੰਘੀਆਂ ਫੈਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਦੇ ਸਾਡੇ ਮੁਲਕ ਵਿਚ ਕੇਵਲ 1 ਫੀਸਦੀ ਲੋਕਾਂ ਕੋਲ ਦੇਸ਼ ਦਾ 40 ਫ਼ੀਸਦੀ ਸਰਮਾਇਆ ਹੈ ਤੇ 50 ਫੀਸਦੀ ਲੋਕਾਂ ਕੋਲ ਕੇਵਲ 6 ਫ਼ੀਸਦੀ ਸੰਪਤੀ ਹੈ, ਜੋਕਿ ਸਵਾਲ ਪੈਦਾ ਕਰਦਾ ਹੈ ਕਿ ਕੀ ਭਾਰਤ ਸਮਾਨਤਾ ਦਾ ਭਾਰਤ ਬਣ ਰਿਹਾ ਹੈ? ਉਨ੍ਹਾਂ ਕਿਹਾ ਕਿ ਅਸਲ ਬਰਾਬਰੀ ਉਦੋਂ ਆਵੇਗੀ, ਜਦੋਂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਸਿਧਾਂਤ ਵਾਲਾ ਦੇਸ਼ ਬਣੇਗਾ ਤੇ ਲੋਕ ਗ਼ਮਾਂ ਤੋਂ ਦੂਰ ਹੋਣਗੇ।