ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕਪੂਰਥਲਾ ਪਹੁੰਚਣ ’ਤੇ ਨਿੱਘਾ ਸਵਾਗਤ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕਪੂਰਥਲਾ ਪਹੁੰਚਣ ’ਤੇ ਨਿੱਘਾ ਸਵਾਗਤ
Publish Date: Sun, 25 Oct 2026 09:04 PM (IST)
Updated Date: Sun, 25 Oct 2026 09:07 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਵੱਲੋਂ ਪਹਿਲੀ ਵਾਰ ਮੇਜ਼ਬਾਨੀ ਕੀਤੀ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕਪੂਰਥਲਾ ਪਹੁੰਚਣ ’ਤੇ ਖੇਡ ਪ੍ਰੇਮੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਹਾਕੀ ਦਾ ਪ੍ਰਦਰਸ਼ਨੀ ਮੈਚ ਵੀ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਈ ਓਲੰਪੀਅਨ ਤੇ ਕੌਮਾਂਤਰੀ ਹਾਕੀ ਖਿਡਾਰੀਆਂ ਨੇ ਸ਼ਿਰਕਤ ਕੀਤੀ। ਸਾਬਕਾ ਕੌਮਾਂਤਰੀ ਹਾਕੀ ਖਿਡਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਮਾਣ ਵਾਲੀ ਗੱਲ ਹੈ। ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਹਾਕੀ ਖੇਡਣ ਤੇ ਖੇਡਾਂ ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਤੇ ਪੂਰੀ ਲਗਨ ਨਾਲ ਅੱਗੇ ਵਧਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਕੀ ਵਿੱਚ ਅਮੀਰ ਵਿਰਾਸਤ ਰਹੀ ਹੈ ਤੇ ਸੂਬੇ ਨੇ ਕਈ ਸ਼ਾਨਦਾਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਜਿਹੇ ਵੱਕਾਰੀ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਨਾਲ ਪੰਜਾਬ ਦੀ ਖੇਡ ਵਿਰਾਸਤ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਖਿਡਾਰੀਆਂ ਤੇ ਮਹਿਮਾਨਾਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ ਤੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਐੱਸਡੀਐੱਮ ਮੇਜਰ ਡਾ. ਇਰਵਿਨ ਕੌਰ, ਡੀਐੱਸਓ ਕਪੂਰਥਲਾ ਕੁਲਵਿੰਦਰ ਸਿੰਘ, ਡੀਐੱਸਓ ਬਠਿੰਡਾ ਰੁਪਿੰਦਰ ਸਿੰਘ, ਕੌਮਾਂਤਰੀ ਹਾਕੀ ਖਿਡਾਰੀ ਰਿਪੁਦਮਨ ਕੁਮਾਰ ਸਿੰਘ, ਦਵਿੰਦਰ ਪਾਲ ਸਿੰਘ, ਸੁਖਵਿੰਦਰ ਵਾਲੀਆ, ਸੇਵਾਮੁਕਤ ਡੀਐੱਸਪੀ ਗੁਰਚਰਨ ਸਿੰਘ, ਰਣਜੀਤ ਸਿੰਘ, ਸੀਨੀਅਰ ਸਹਾਇਕ ਗੁਰਸੇਵਕ ਸਿੰਘ, ਕੋਚ ਪ੍ਰਦੀਪ ਕੁਮਾਰ, ਸੁਨੀਤਾ ਠਾਕੁਰ, ਇੰਦਰਜੀਤ ਕੌਰ, ਸੁਨੀਲ ਕੁਮਾਰ, ਗੁਰਪ੍ਰੀਤ ਸਿੰਘ, ਅਮਨਜੀਤ ਕੌਰ, ਸੁਖਵੀਰ ਸਿੰਘ, ਜਸਬੀਰ ਸਿੰਘ, ਰਾਜੀਵ ਕੁਮਾਰ ਤੇ ਦੀਪਕ ਕੁਮਾਰ ਹਾਜ਼ਰ ਸਨ।