ਨਗਰ ਕੀਰਤਨ ਦੇ ਨਿਰਮਲ ਕੁਟੀਆ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ
ਨਗਰ ਕੀਰਤਨ ਦੇ ਨਿਰਮਲ ਕੁਟੀਆ ਪੁੱਜਣ ਤੇ ਕੀਤਾ ਨਿੱਘਾ ਸਵਾਗਤ
Publish Date: Tue, 03 Feb 2026 07:51 PM (IST)
Updated Date: Tue, 03 Feb 2026 07:53 PM (IST)
ਫਗਵਾੜਾ : ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਪੰਡਵਾਂ ਦੀਆਂ ਨਾਮਲੇਵਾ ਸੰਗਤਾਂ ਵੱਲੋਂ ਸ੍ਰੀ ਗੁਰੁ ਗਰੰਥ ਸਾਹਿਬ ਜੀ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਪੁੱਜਾ। ਜਿਥੇ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾਂ ਦੇ ਮੁੱਖ ਸੰਚਾਲਕ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਲਈ ਰੁਮਾਲਾ ਸਾਹਿਬ ਭੇਟ ਕਰਕੇ ਜੀ ਆਇਆਂ ਆਖਿਆ ਗਿਆ। ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਵੱਲੋਂ ਨਗਰ ਕੀਰਤਨ ਵਿਚ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ। ਸੰਤ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਪਿੰਡ ਵੱਲੋਂ ਆਏ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸੰਤ ਜਸਵਿੰਦਰ ਪਾਲ ਪੰਡਵਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਆਈਆਂ ਸੰਗਤਾਂ ਨੂੰ ਗੁਰੁ ਵਾਲੇ ਬਣਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿਤਾ। ਇਸ ਮੌਕੇ ਸੰਤ ਗੁਰਲਾਲ ਸਿੰਘ, ਹਰਵਿੰਦਰ ਸਿੰਘ ਸੰਧਰ ਤੇ ਕੁਟੀਆ ਦੇ ਸਮੂਹ ਸੇਵਾਦਾਰ ਹਾਜ਼ਰ ਸਨ।
ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦਸਿਆ ਕਿ ਸਤਗੁਰੁ ਸ੍ਰੀ ਗੁਰੁ ਰਵਿਦਾਸ ਜੀ ਮਹਾਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਵਿਖੇ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਬੜੀ ਸਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।