ਦਲਜੀਤ ਨੂੰ ਪ੍ਰਧਾਨ ਬਣਾਉਣ ’ਤੇ ‘ਆਪ’ ਵਰਕਰਾਂ ’ਚ ਖੁਸ਼ੀ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਬਣਾਉਣ ’ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
Publish Date: Mon, 26 Oct 2026 07:31 PM (IST)
Updated Date: Mon, 26 Oct 2026 07:34 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਫਗਵਾੜਾ ਦੇ ਸਿਰਕੱਢ ਆਗੂ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਫਗਵਾੜਾ ਸਮੇਤ ਜ਼ਿਲ੍ਹੇ ਭਰ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਫਗਵਾੜਾ ਦੇ ਸੀਨੀਅਰ ਆਗੂ, ਪਿੰਡ ਵਜੀਦੋਵਾਲ ਦੇ ਸਾਬਕਾ ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ ਤੇ ਵਿਰਾਸਤ ਸੇਵਾ ਸੰਗਠਨ ਦੇ ਸੰਗਠਨ ਇੰਚਾਰਜ ਸਮਰ ਗੁਪਤਾ ਨੇ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਇਸ ਨਿਯੁਕਤੀ ਲਈ ਪਾਰਟੀ ਦੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਦਲਜੀਤ ਰਾਜੂ ਇੱਕ ਇਮਾਨਦਾਰ, ਮਿਹਨਤੀ ਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਹਨ, ਜੋ ਹਮੇਸ਼ਾ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਤੇ ਉਨ੍ਹਾਂ ਨੂੰ ਇਕਜੁੱਟ ਰੱਖਣ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹਾ ਕਪੂਰਥਲਾ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਓਮ ਪ੍ਰਕਾਸ਼ ਵਜੀਦੋਵਾਲ ਤੇ ਸਮਰ ਗੁਪਤਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਦਲਜੀਤ ਰਾਜੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਸਥਿਤੀ ਹੋਰ ਮਜ਼ਬੂਤ ਕਰੇਗੀ ਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਪਾਰਟੀ ਵਰਕਰ ਹੋਰ ਵੀ ਇਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਇੱਕ ਮਿਹਨਤੀ ਤੇ ਸਮਰਪਿਤ ਆਗੂ ਨੂੰ ਇਹ ਜ਼ਿੰਮੇਵਾਰੀ ਦੇਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦਲਜੀਤ ਰਾਜੂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਤੇ ਲੋਕ-ਪੱਖੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।