ਡਾ. ਇਸ਼ਾਂਕ ਦੀ ਜਿੱਤ ਯਕੀਨੀ : ਡਾ. ਖਾਨ ਡਾ.ਇਸ਼ਾਂਕ ਕੁਮਾਰ ਚੱਬੇਵਾਲ ਨੂੰ ਉਮੀਦਵਾਰ ਐਲਾਣੇ ਜਾਣ ਤੇ ਆਪ ਆਗੂਆਂ ਤੇ ਵਰਕਰਾਂ ਚ ਖ਼ੁਸ਼ੀ ਦੀ ਲਹਿਰ
Publish Date: Sun, 01 Nov 2026 06:38 PM (IST)
Updated Date: Sun, 01 Nov 2026 06:41 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਵਿਧਾਨ ਸਭਾ ਚੋਣਾਂ-2027 ਲਈ 40 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਕੀਤੇ ਗਏ ਐਲਾਨ ਦੇ ਤਹਿਤ ਵਿਧਾਨਸਭਾ ਹਲਕਾ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੂੰ ਉਮੀਦਵਾਰ ਐਲਾਣੇ ਜਾਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਵਸੀਮ ਅਹਮਦ ਖ਼ਾਨ ਨੇ ਕਿਹਾ ਕਿ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੀ ਲੋਕਾਂ ਨਾਲ ਮਿਲਣਸਾਰ ਛਵੀ ਕਾਰਨ ਉਨ੍ਹਾਂ ਦੀ ਜਿੱਤ ਯਕੀਨੀ ਹੈ। ਇਸ ਐਲਾਨ ਤੋਂ ਬਾਅਦ ਹਲਕਾ ਫਗਵਾੜਾ ਦੇ ਆਪ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਡਾ. ਵਸੀਮ ਅਹਮਦ ਖ਼ਾਨ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਡਾ. ਇਸ਼ਾਂਕ ਦਾ ਪਾਰਟੀ ਪ੍ਰਤੀ ਸਮਰਪਣ, ਇਮਾਨਦਾਰ ਛਵੀ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੁਣਨਾ ਤੇ ਉਨ੍ਹਾਂ ਦੇ ਹੱਲ ਲਈ ਪੂਰੀ ਲਗਨ ਨਾਲ ਕੰਮ ਕਰਨ ਕਰਕੇ ਹੀ ਹਲਕਾ ਚੱਬੇਵਾਲ ਤੋਂ ਉਮੀਦਵਾਰ ਉਤਾਰਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਹਲਕੇ ਦੇ ਆਮ ਵੋਟਰਾਂ ਦਾ ਡਾ. ਇਸ਼ਾਂਕ ਨੂੰ ਭਰਵਾਂ ਸਮਰਥਨ ਮਿਲੇਗਾ ਤੇ ਇਸ ਨਾਲ ਹਲਕਾ ਚੱਬੇਵਾਲ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਗਾਮੀ ਚੋਣਾਂ ਸਕਾਰਾਤਮਕ ਰਾਜਨੀਤੀ ਤੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੇ ਦਮ ’ਤੇ ਲੜੇਗੀ। ਡਾ. ਵਸੀਮ ਖਾਨ ਨੇ ਕਿਹਾ ਕਿ ਪਾਰਟੀ ਲੋਕਾਂ ਦੇ ਵਿਚਕਾਰ ਜਾ ਕੇ ਬਿਜਲੀ, ਪਾਣੀ, ਸਕੂਲ, ਹਸਪਤਾਲ ਤੇ ਬੁਨਿਆਦੀ ਢਾਂਚੇ (ਸੜਕਾਂ) ਵਰਗੇ ਮੁੱਖ ਮੁੱਦਿਆਂ ’ਤੇ ਵੋਟਾਂ ਮੰਗੇਗੀ। ਉਨ੍ਹਾਂ ਕਿਹਾ ਕਿ ਪਾਰਟੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਨੂੰ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰੇਗੀ।