
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਨੂੰ ਆਪਣੇ ਬਹਾਦਰ ਸੈਨਿਕਾਂ ਦੇ ਸਰਵਉੱਚ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ : ਸੀਮਾ ਜੋਸ਼ੀ

--ਆਜ਼ਾਦੀ ਦਿਵਸ ਦੇ ਮੌਕੇ ਤੇ ਮਾਤ੍ਰਸ਼ਕਤੀ ਦੁਰਗਾ ਵਾਹਿਨੀ ਨੇ ਪ੍ਰੋਗਰਾਮ ਦਾ ਕੀਤਾ ਆਯੋਜਨ, ਦੇਸ਼ ਭਗਤੀ ਦੇ ਗੂੰਜ ਨਾਅਰੇ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਆਜ਼ਾਦੀ ਦਿਵਸ ਦੇ ਵਿਸ਼ੇਸ਼ ਮੌਕੇ ’ਤੇ ਮਾਤ੍ਰਸ਼ਕਤੀ ਦੁਰਗਾ ਵਾਹਿਨੀ ਨੇ ਮੁਹੱਲਾ ਸ਼ੇਰਾਵਾਲਾ ਗੇਟ ਵਿਖੇ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ ਤੇ ਇਲਾਕਾ ਨਿਵਾਸੀਆਂ ਨੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦੇ ਨਾਅਰੇ ਗੂੰਜਦੇ ਰਹੇ, ਜੋ ਦੇਸ਼ ਭਗਤੀ ਦਾ ਸੰਦੇਸ਼ ਦਿੰਦੇ ਸਨ। ਇਸ ਮੌਕੇ ਸੀਮਾ ਜੋਸ਼ੀ ਨੇ ਆਜ਼ਾਦੀ ਦਿਵਸ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਦੇਸ਼ ਨੇ ਅਣਗਿਣਤ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਤੇ ਲੰਬੇ ਸੰਘਰਸ਼ ਤੋਂ ਬਾਅਦ ਇਹ ਆਜ਼ਾਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੱਭਿਆਚਾਰ ਦੀ ਰੱਖਿਆ ਲਈ ਇਕੱਠੇ ਕੰਮ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ। ਸੀਮਾ ਜੋਸ਼ੀ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਤੇ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।