ਸਾਨੂੰ ਬਾਬਾ ਸਾਹਿਬ ਦੇ ਦੱਸੇ ਹੋਏ ਮਾਰਗ ’ਤੇ ਚੱਲਣ ਦੀ ਲੋੜ : ਭੱਟੀ
ਸਾਨੂੰ ਚੰਗਾ ਸਮਾਜ ਸਿਰਜਣ ਦੇ ਲਈ ਬਾਬਾ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ - ਰੋਹਿਤ ਭੱਟੀ
Publish Date: Thu, 02 Apr 2026 09:40 PM (IST)
Updated Date: Thu, 02 Apr 2026 09:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਵਿਸ਼ਵ ਗਿਆਨ ਪ੍ਰਤੀਕ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਾਡੇ ਸਮਾਜ ਦੀ ਬਹੁਤ ਹੀ ਵੱਡੀ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਗਰੀਬੀ ਤੇ ਛੂਆਛੂਤ ਨੂੰ ਖਤਮ ਕਰਨ ਲਈ ਬਹੁਤ ਯਤਨ ਕੀਤੇ। ਦੇਸ਼ ਦੇ ਨਾਗਰਿਕਾਂ ਨੂੰ ਵਿਕਾਸ ਦੇ ਰਾਹ ’ਤੇ ਚਲਾਉਣ ਲਈ ਅਣਥੱਕ ਯਤਨ ਕੀਤੇ, ਭਾਰਤ ਦੇਸ਼ ਦੇ ਸੰਵਿਧਾਨ ਦਾ ਨਿਰਮਾਣ ਕਰਕੇ ਹਰ ਵਰਗ ਨੂੰ ਸਮਾਨਤਾ ਦਾ ਅਧਿਕਾਰ ਦਿੱਤਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਰੋਹਿਤ ਭੱਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਊਚ-ਨੀਚ ਨੂੰ ਖਤਮ ਕਰ ਹਰ ਇਕ ਮਨੁੱਖ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। ਔਰਤਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਅਣਥੱਕ ਯਤਨ ਕਰ ਕਾਨੂੰਨਾਂ ਦੀ ਰਚਨਾ ਕੀਤੀ। ਰਿਜ਼ਰਵ ਬੈਂਕ ਦੀ ਸਥਾਪਨਾ ਉਨ੍ਹਾਂ ਦੀ ਲਿਖੀ ਕਿਤਾਬ ਦੇ ਸਿਧਾਂਤਾਂ ਉੱਪਰ ਹੋਈ। ਨੌਜਵਾਨ ਵਰਗ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਤੋਂ ਸਿੱਖਣ ਦੀ ਜ਼ਰੂਰਤ ਹੈ। ਆਪਣੇ ਸਮਾਜ ਨੂੰ ਹੋਰ ਬਿਹਤਰ ਕਰਨ ਲਈ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਦੇ ਉੱਪਰ ਚੱਲਣਾ ਲਾਜ਼ਮੀ ਹੈ। ਨਸ਼ਿਆਂ ਦੀ ਰੋਕਥਾਮ ਲਈ ਅੰਬੇਡਕਰ ਦੇ ਵਿਚਾਰਾਂ ਨੂੰ ਪੜ੍ਹ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਆਉਣ ਵਾਲੀ 14 ਅਪ੍ਰੈਲ ਨੂੰ ਅੰਬੇਡਕਰ ਜੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਜਾਵੇਗਾ।