ਲੋਕਾਂ ਨਾਲ ਦਿਲਾਂ ਦੀ ਸਾਂਝ ਪਾਵਾਂਗੇ : ਪੱਡਾ ਲੋਕਾਂ ਨਾਲ ਦਿਲਾਂ ਦੀ ਸਾਂਝ ਪਾਵਾਂਗੇ : ਸੁਖਵੰਤ ਪੱਡਾ
Publish Date: Mon, 14 Sep 2026 08:51 PM (IST)
Updated Date: Mon, 14 Sep 2026 08:53 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਵਿਚਾਰਾਂ ਸੁਣੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਪਾਰਟੀ ਦੇ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੇ ਤਹਿਤ ਐਤਵਾਰ ਨੂੰ ਪਿੰਡ ਖਾਨੋਵਾਲ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੱਡਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਵਿਚਾਰਾਂ ਤੋਂ ਪਤਾ ਲੱਗਦਾ ਹੈ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਲੋਕ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ ਤੇ ਉਨ੍ਹਾਂ ਨੇ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਸਮੇਂ ਤੋਂ ਪਹਿਲਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਚੁੱਕਾ ਹੈ। ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਪਾਣੀ ਦਾ ਪੱਧਰ ਮੁੜ ਉੱਪਰ ਉੱਠਿਆ ਹੈ ਤੇ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਕਦਮ ਸ਼ਲਾਘਾਯੋਗ ਹੈ, ਜਿਸ ਕਾਰਨ ਅਨੇਕਾਂ ਨੌਜਵਾਨਾਂ ਨੇ ਨਸ਼ਾ ਛੱਡਿਆ ਤੇ ਪੂਰੇ ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਵੱਡੀ ਮੁਹਿੰਮ ਚੱਲਣ ਕਾਰਨ ਪੰਜਾਬ ਵਿਚ ਲੋਕ ਨਸ਼ਿਆਂ ਦਾ ਕਾਰੋਬਾਰ ਕਰਨ ਤੋਂ ਬਚ ਰਹੇ ਹਨ। ਇਸ ਮੌਕੇ ਕੰਬੋਜ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤੇ ਹਲਕਾ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਨੇ ਪਾਰਟੀ ਦੇ ਕੰਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਿਸਾਨ ਵਿੰਗ ਦੇ ਸਰਕਲ ਕੋਆਰਡੀਨੇਟਰ ਜਸਵੰਤ ਸਿੰਘ ਨੰਦਾ, ਬਲਾਕ ਪ੍ਰਧਾਨ ਗੁਰਸ਼ਰਨ ਸਿੰਘ, ਬਲਾਕ ਪ੍ਰਧਾਨ ਉਪਕਾਰ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ ਸੰਧੂ, ਬਲਾਕ ਪ੍ਰਧਾਨ ਸੁਰਿੰਦਰ ਸਿੰਘ, ਬਲਾਕ ਪ੍ਰਧਾਨ ਕਵਰਜੀਤ ਸਿੰਘ ਬਾਵਾ, ਬਲਾਕ ਪ੍ਰਧਾਨ ਕੁਲਜਿੰਦਰ ਸਿੰਘ ਭੰਡਾਲ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਸਿੱਧਵਾਂ ਤੇ ਉਨ੍ਹਾਂ ਦੇ ਨਾਲ ਪਿੰਡ ਖਾਨੋਵਾਲ ਦੇ ਮੋਹਤਬਰ ਲੋਕ ਸਾਬਕਾ ਸਰਪੰਚ ਹਰਜਿੰਦਰ ਸਿੰਘ ਕਬੱਡੀ ਪਲੇਅਰ, ਚੇਤ ਸਿੰਘ, ਪਿਆਰਾ ਸਿੰਘ ਗੁਰਦੀਪ ਸਿੰਘ ਦੀਪਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।