ਭਾਜਪਾ ਨੂੰ ਬੂਥ ਪੱਧਰ ’ਤੇ ਕਰਾਂਗੇ ਮਜ਼ਬੂਤ : ਪ੍ਰਦੀਪ ਠਾਕੁਰ ਭਾਜਪਾ ਨੂੰ ਬੂਥ ਪੱਧਰ ’ਤੇ ਕਰਾਂਗੇ ਮਜ਼ਬੂਤ : ਪ੍ਰਦੀਪ ਠਾਕੁਰ
Publish Date: Tue, 03 Nov 2026 09:04 PM (IST)
Updated Date: Tue, 03 Nov 2026 09:05 PM (IST)
ਕੇਸ਼ਵ ਸੂਦ ਭਾਜਪਾ ਵਿਚ ਹੋਏ ਸ਼ਾਮਲ ਪ੍ਰਦੀਪ ਠਾਕੁਰ ਨੇ ਕੀਤਾ ਸਵਾਗਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ(ਭਾਜਪਾ) ਵੱਲੋਂ ਹਲਕੇ ਵਿੱਚ ਹਲਕੇ ਵਿਚ ਆਪਣੇ ਪ੍ਰਭਾਵ ਨੂੰ ਵਧਾਉਣ ਲਈ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਭਾਜਪਾ ਮੰਡਲ-1 ਦੇ ਪ੍ਰਧਾਨ ਪ੍ਰਦੀਪ ਠਾਕੁਰ ਵੱਲੋਂ ਕੇਸ਼ਵ ਸੂਦ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਪ੍ਰਦੀਪ ਠਾਕੁਰ ਨੇ ਕਿਹਾ ਕਿ ਭਾਜਪਾ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਦਿਨ-ਰਾਤ ਇਕ ਕਰਨ, ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਭਾਜਪਾ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਅਹੁਦੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ 12 ਸਾਲਾਂ ’ਚ ਦੇਸ਼ ਦੇ ਗਰੀਬ ਲੋਕਾਂ ਲਈ ਕੀਤੇ ਕੰਮਾਂ ਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਮੁਫਤ ਸਿਲੰਡਰ ਦੇਣਾ, ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਸਹਾਇਤਾ ਦੇਣਾ ਆਦਿ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ, ਦੇਸ਼ ਭਰ ਵਿੱਚ ਪਖਾਨੇ ਬਣਾਉਣ, ਦੇਸ਼ ਭਰ ਵਿਚ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਮੁਹੱਈਆ ਕਰਵਾਉਣ, ਕੱਚੇ ਘਰ ਬਣਾਉਣ ਲਈ 1.5 ਲੱਖ ਰੁਪਏ ਦੀ ਸਹਾਇਤਾ, ਗਰੀਬ ਲੋਕਾਂ ਨੂੰ 10,000 ਰੁਪਏ ਦੇਣ ਤੋਂ ਇਲਾਵਾ ਬਿਨਾਂ ਗਰੰਟੀ ਦੇ ਵਿਆਜ ਮੁਕਤ ਕਰਜ਼ਾ, ਕਾਰੋਬਾਰੀਆਂ ਨੂੰ ਬਿਨਾਂ ਗਰੰਟੀ ਤੋਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆ ਕਰਵਾਉਣਾ, ਬੇਰੁਜ਼ਗਾਰ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਭਾਜਪਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੂਥ ਪੱਧਰ ’ਤੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਮੇਟੀਆਂ ਬਣਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਪੰਜਾਬ ਦੇ ਲੋਕਾਂ ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਮਹਿੰਦਰ ਸਿੰਘ ਬਲੇਰ, ਨਿਰਮਲ ਸਿੰਘ ਨਾਹਰ, ਡਾ. ਧਰਮਵੀਰ ਕੰਡਾ, ਕੁਸ਼ਲਦੀਪ ਸਿੰਘ, ਵਿਸ਼ਾਲ ਸੋਂਧੀ ਆਦਿ ਹਾਜ਼ਰ ਸਨ।