ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਵਾਂਗੇ : ਗਗਨਦੀਪ ਸਿੰਘ
ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਵਾਂਗੇ : ਗਗਨਦੀਪ ਸਿੰਘ
Publish Date: Wed, 22 Apr 2026 07:26 PM (IST)
Updated Date: Thu, 23 Apr 2026 04:07 AM (IST)

ਕੈਪਸ਼ਨ : 22ਕੇਪੀਟੀ20 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਮੌਕੇ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾਕਟਰ ਗਗਨਦੀਪ ਸਿੰਘ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾਕਟਰ ਗਗਨਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਜੋ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕੀਤਾ ਗਿਆ ਉਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਵੇਦਨਸ਼ੀਲ ਮੁੱਦੇ ਤੇ ਪੰਜਾਬ ਸਰਕਾਰ ਵੱਲੋਂ ਪਹਿਲ ਕਦਮੀ ਕਰਦਿਆਂ ਬੇਅਦਬੀ ਸਬੰਧੀ ਸਖਤ ਸਜਾ ਜਾਫਤਾ ਕਾਨੂੰਨ ਬਣਾਇਆ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਨਾਲ ਨਾਲ ਸਾਡਾ ਸਭ ਦਾ ਇਹ ਪਹਿਲਾ ਫਰਜ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਧ ਤੋਂ ਵੱਧ ਸਤਿਕਾਰ ਹੋਵੇ। ਮੁਲਾਕਾਤ ਦੌਰਾਨ ਚੇਅਰਮੈਨ ਡਾਕਟਰ ਗਗਨਦੀਪ ਸਿੰਘ ਨੇ ਵੀ ਆਪਣੇ ਵਿਚਾਰ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਕਾਨੂੰਨ ਪਾਸ ਕੀਤਾ ਗਿਆ ਹੈ ਉਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਅੰਦਰ ਨਸ਼ਿਆਂ ਦਾ ਰੁਝਾਨ ਇੱਕ ਬਹੁਤ ਗੰਭੀਰ ਸਮੱਸਿਆ ਬਣ ਚੁੱਕਾ ਹੈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਇਸ ਗੰਭੀਰ ਖਤਰੇ ਦੀ ਲਪੇਟ ਵਿੱਚ ਤੇਜ਼ੀ ਨਾਲ ਆ ਰਹੀ ਸੀ। ਪੰਜਾਬ ਸਰਕਾਰ ਵੱਲੋਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਉਸ ਵਿੱਚ ਐਂਟੀ ਡਰੱਗ ਕਲੱਬ ਵੱਲੋਂ ਵਿਸ਼ੇਸ਼ ਉਪਰਾਲੇ ਕਰਕੇ ਨੌਜਵਾਨ ਪੀੜੀ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਸਿਰਫ ਪੰਜਾਬ ਤੱਕ ਸੀਮਤ ਨਹੀਂ ਬਲਕਿ ਇਹ ਪੂਰੇ ਦੇਸ਼ ਦੇ ਲਈ ਇੱਕ ਵੱਡੀ ਚੁਣੌਤੀ ਬਣ ਗਈ ਹੈ। ਇਹ ਸਮੱਸਿਆ ਨਾ ਸਿਰਫ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਰਹੀ ਹੈ ਬਲਕਿ ਸਮਾਜਿਕ ਅਤੇ ਆਰਥਿਕ ਸਰਚਨਾ ਨੂੰ ਵੀ ਕਮਜ਼ੋਰ ਕਰ ਰਹੀ ਹੈ। ਨਸ਼ਾ ਭਾਵੇਂ ਕਿਸੇ ਵੀ ਤਰ੍ਹਾਂ ਦਾ ਹੋਵੇ ਸਾਡੀ ਨੌਜਵਾਨ ਪੀੜੀ, ਸਮਾਜ ਤੇ ਪਰਿਵਾਰਾਂ ਨੂੰ ਖੋਖਲਾ ਕਰ ਰਹੀ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ਿਆਂ ਖਿਲਾਫ ਲੜ ਕੇ ਆਪਣੀ ਨੌਜਵਾਨ ਪੀੜੀ ਨੂੰ ਬਚਾਉਣਾ ਹੈ।