ਹਿੰਦੂ ਕੰਨਿਆ ਕਾਲਜ ’ਚ ਮਨਾਇਆ ਵੈੱਲਨੈੱਸ ਡੇਅ
ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਖੇ ਵੈਲਨੈਸ ਕਲੱਬ ਵੱਲੋਂ ਵੈਲਨੈਸ ਡੇ ਮਨਾਇਆ ਗਿਆ
Publish Date: Thu, 22 Jan 2026 09:28 PM (IST)
Updated Date: Thu, 22 Jan 2026 09:30 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਥਾਨਕ ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਖੇ ਵੈੱਲਨੈੱਸ ਕਲੱਬ ਵੱਲੋਂ ਵੈੱਲਨੈੱਸ ਡੇਅ ਮਨਾਇਆ ਗਿਆ। ਇਸ ਮੌਕੇ ਆਨੰਦ ਮਾਰਗ ਪ੍ਰਚਾਰਕ ਸੰਘ ਦੇ ਆਚਾਰੀਆ ਮੰਤਰ ਚੈਤੱਨਿਆਨੰਦ ਅਵਧੂਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਲੱਬ ਦੇ ਕਨਵੀਨਰ ਡਾ. ਪਰਮਜੀਤ ਕੌਰ ਨੇ ਉਨ੍ਹਾਂ ਦਾ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ। ਅਵਧੂਤ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਨ ਤੇ ਸਰੀਰ ਦੋਹਾਂ ਨੂੰ ਸਵਸਥ ਰੱਖਣ ਦੀ ਗੱਲ ਕਹੀ ਤੇ ਦੱਸਿਆ ਕਿ ਮੈਡੀਟੇਸ਼ਨ ਰਾਹੀਂ ਇਕਾਗਰਤਾ ਕਿਵੇਂ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਵਿਸਥਾਰ ਵਿਚ ਸਮਝਾਇਆ। ਕੌਸ਼ਿਕੀ ਆਸਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਇਕਾਗਰਤਾ ਵਧਦੀ ਹੈ ਤੇ ਆਪਣੇ ਮਨ ਨੂੰ ਸ਼ਾਂਤ ਰੱਖਿਆ ਜਾ ਸਕਦਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਕੁਲਵਿੰਦਰ ਕੌਰ ਨੇ ਵੈੱਲਨੈੱਸ ਕਲੱਬ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੀ ਸਰੀਰਕ ਤੇ ਮਾਨਸਿਕ ਹਾਲਤ ਪ੍ਰਤੀ ਫਿਕਰਮੰਦ ਹੁੰਦਿਆਂ ਪ੍ਰਭਾਵਸ਼ਾਲੀ ਪ੍ਰੋਗਰਾਮਾਂ ਦਾ ਆਯੋਜਨ ਕਰਨ ਲਈ ਵਚਨਬੱਧ ਰਹੇਗਾ। ਇਸ ਦੌਰਾਨ ਕਾਲਜ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ। ਮੰਚ ਸੰਚਾਲਨ ਮੈਡਮ ਮੁਕਤੀ ਨੇ ਬਾਖੂਬੀ ਕੀਤਾ।