ਸੁਲਤਾਨਪੁਰ ਲੋਧੀ ਅਨਾਜ ਮੰਡੀ ਵਿਖੇ ਕਣਕ ਦੀ ਆਮਦ ਸ਼ੁਰੂ
ਸੁਲਤਾਨਪੁਰ ਲੋਧੀ ਅਨਾਜ ਮੰਡੀ ਵਿਖੇ ਕਣਕ ਦੀ ਆਮਦ ਸ਼ੁਰੂ
Publish Date: Thu, 09 Apr 2026 09:52 PM (IST)
Updated Date: Thu, 09 Apr 2026 09:53 PM (IST)

ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਖਰੀਦ ਦਾ ਰਸਮੀ ਉਦਘਾਟਨ ਕੀਤਾ ਮੰਡੀ ਦਾ ਲਿਆ ਜਾਇਜ਼ਾ, ਕਿਸਾਨਾਂ ਨੂੰ ਹਰ ਸਹੂਲਤ ਦਾ ਭਰੋਸਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਕਣਕ ਦੀ ਸਰਕਾਰੀ ਖਰੀਦ ਭਾਵੇਂ 1 ਅਪ੍ਰੈਲ ਤੋਂ ਸ਼ੁਰੂ ਹੈ ਪਰ ਮੌਸਮ ਦੀ ਖਰਾਬੀ ਕਾਰਨ ਕਣਕ ਦੀ ਫਸਲ ਦੀ ਆਮਦ ਮੰਡੀ ਵਿਚ ਹੁਣ ਸ਼ੁਰੂ ਹੋ ਗਈ ਹੈ, ਜਿਸਦਾ ਦਾ ਰਸਮੀ ਉਦਘਾਟਨ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕੀਤਾ ਤੇ ਮੰਡੀ ਦਾ ਜਾਇਜ਼ਾ ਲਿਆ। ਇਸ ਮੌਕੇ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਦੇ ਅੰਦਰ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕਰ ਲਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਵੀ ਅਸੁਵਿਧਾ ਨਹੀਂ ਆਉਣ ਦਿੱਤੀ ਜਾਵੇਗੀ। ਸਾਰੀਆਂ ਬੁਨਿਆਦੀ ਸਹੂਲਤਾਂ-ਪੀਣ ਵਾਲਾ ਪਾਣੀ, ਸੈਨੀਟੇਸ਼ਨ ਸਹੂਲਤਾਂ, ਬੈਠਣ ਦੇ ਪ੍ਰਬੰਧ ਤੇ ਖਰੀਦੀ ਗਈ ਫਸਲ ਦੀ ਤੁਰੰਤ ਲਿਫਟਿੰਗ ਮੰਡੀ ਦੇ ਅੰਦਰ ਹੀ ਯਕੀਨੀ ਬਣਾਈਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਡੀਆਂ ਦੇ ਅੰਦਰ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਜਾਂ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਕਾਰਨ ਫਸਲਾਂ ਵਿਚ ਨਮੀ ਵਧਣ ਦੀ ਸੰਭਾਵਨਾ ਹੈ, ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਆਪਣੀ ਕਣਕ ਨੂੰ ਮੰਡੀ ਵਿਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਲੈਣ ਤਾਂ ਜੋ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਅੱਗੇ ਵਧੇ। ਇਸ ਮੌਕੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੇ ਵੀ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ, ਜਿਨ੍ਹਾਂ ਦੇ ਜਵਾਬ ਵਿਚ ਉਨ੍ਹਾਂ ਭਰੋਸਾ ਦਿੱਤਾ ਕਿ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਮਸਲੇ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਹੰਮਦ ਰਫੀ, ਸੈਕਟਰੀ ਹਰਪ੍ਰੀਤ ਸਿੰਘ, ਮੰਡੀ ਸੁਪਰਵਾਈਜ਼ਰ ਹਰਵਿੰਦਰ ਸਿੰਘ, ਆੜ੍ਹਤੀ ਜਤਿੰਦਰਜੀਤ ਸਿੰਘ, ਬਲਦੇਵ ਸਿੰਘ ਮੰਗਾ, ਸਤਪਾਲ ਮਦਾਨ, ਆੜਤੀ ਰਾਮ ਸਿੰਘ ਪਰਮਜੀਤ ਪੁਰ,ਨੀਰਜ ਭਨੋਟ, ਸਤਪਾਲ ਮਨਚੰਦਾ, ਆੜਤੀ ਨਿਰਮਲ ਸਿੰਘ ਪਰਮਜੀਤ ਪੁਰ, ਪੀਏ ਲਵਪ੍ਰੀਤ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ, ਸਰਪੰਚ ਸੁਖਪਾਲ ਸਿੰਘ, ਮੇਜਰ ਸਿੰਘ ਰਣਬੀਰ ਸਿੰਘ, ਡਾ. ਸੋਨੂੰ, ਸਰਜੂ ਮੋਗਲਾ, ਸਾਬਕਾ ਪ੍ਰਧਾਨ ਸੁਰਿੰਦਰਜੀਤ ਸਿੰਘ, ਕਮਲ ਕਿਸ਼ੋਰ ਚਾਵਲਾ, ਦੀਪਕ ਕੁਮਾਰ, ਮਾਧਵ ਗੁਪਤਾ, ਕ੍ਰਿਸ਼ਨ ਬਲਦੇਵ ਅਰੋੜਾ, ਕਮਲਜੀਤ ਸਿੰਘ ਹੈਬਤਪੁਰ, ਗੁਰਪ੍ਰੀਤ ਸਿੰਘ ਹੈਬਤਪੁਰ, ਕੇਵਲ ਸਿੰਘ ਲੋਧੀਵਾਲ, ਚਰਨ ਸਿੰਘ ਲੋਧੀਵਾਲ, ਜਸਪਾਲ ਸਿੰਘ ਦਾਰਾ, ਮਨੀ ਗੁਪਤਾ, ਰਚਿਤ ਕੋਚੜ, ਸਾਹਿਲ ਪੁਰੀ, ਗੁਰਪ੍ਰੀਤ ਘੋਤੜਾ, ਅਨਿਲ ਧੀਰ ਪਪਰੂ, ਕਪਿਲ ਪੁਰੀ, ਪੁਸ਼ਪਿੰਦਰ ਸਿੰਘ ਸੋਢੀ, ਸ. ਹਰੀਸ਼ਪਾਲ ਨਈਅਰ, ਮੁਕੇਸ਼ ਗੁਪਤਾ, ਸੰਨੀ ਗੁਪਤਾ, ਸੁਖਵਿੰਦਰ ਸਿੰਘ ਸੋਢੀ, ਸਰਪੰਚ ਜੋਗਿੰਦਰ ਸਿੰਘ, ਕਮਲਜੀਤ ਗੁਪਤਾ, ਵੇਅਰਹਾਊਸ ਇੰਸਪੈਕਟਰ ਬਲਵੀਰ ਸਿੰਘ, ਇੰਸਪੈਕਟਰ ਮਨਪ੍ਰੀਤ ਸਿੰਘ, ਇੰਸਪੈਕਟਰ ਅਜੇ ਪਠਾਨੀਆ (ਪਨਸਪ), ਵਰਿੰਦਰ ਸਿੰਘ, ਜੋਗਿੰਦਰ ਸਿੰਘ, ਲਵਦੀਪ ਸਿੰਘ, ਪ੍ਰਦੀਪ ਕੁਮਾਰ, ਇੰਸਪੈਕਟਰ ਰਵੀਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ ।