ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਜਾਰੀ : ਐੱਸਡੀਐਮ
ਦਾਣਾ ਮੰਡੀ ਫਗਵਾੜਾ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ: ਐਸ.ਡੀ.ਐਮ.
Publish Date: Thu, 16 Apr 2026 08:20 PM (IST)
Updated Date: Thu, 16 Apr 2026 08:24 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਉਪ ਮੰਡਲ ਮੈਜਿਸਟ੍ਰੇਟ, ਫਗਵਾੜਾ ਰਣਦੀਪ ਸਿੰਘ ਵਲੋਂ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਦੇ ਮੱਦੇਨਜ਼ਰ ਰਾਣੀਪੁਰ ਦਾਣਾ ਮੰਡੀ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਕੱਤਰ ਕਮੇਟੀ ਅਤੇ ਹੋਰ ਸਬੰਧਿਤ ਅਧਿਕਾਰੀ ਵੀ ਮੌਜੂਦ ਸਨ। ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸਾਨਾ ਨੂੰ ਕਣਕ ਵੇਚਣ, ਲਿਫਟਿੰਗ ਸਬੰਧੀ,ਪਾਣੀ ਅਤੇ ਸਾਫ ਸਫਾਈ ਆਦਿ ਸਹੂਲਤਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਮੰਡੀ ਵਿੱਚ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਨੂੰ ਸਮੇਂ ਸਮੇਂ ਮੰਡੀਆਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੰਡੀਆਂ ਵਿੱਚ ਕਿਸਾਨਾ ਨੂੰ ਕਣਕ ਵੇਚਣ ਅਤੇ ਲਿਫਟਿੰਗ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਨੇ ਇਹ ਵੀ ਯਕੀਨੀ ਦਵਾਇਆ ਕਿ ਕਣਕ ਦੇ ਰੱਖ-ਰਖਾਅ ਅਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।