ਵਾਰਡ ਵਾਸੀਆਂ ਦੀ ਸੇਵਾ ਲਈ ਹਰ ਸਮੇਂ ਉਪਲਬਧ ਰਹਾਂਗਾ : ਧੰਜਲ
ਵਾਰਡ ਨਿਵਾਸੀਆਂ ਦੀ ਸੇਵਾ ਲਈ ਹਰ ਸਮੇਂ ਉਪਲਬਧ ਰਹਾਂਗਾ-ਧੰਜਲ
Publish Date: Sat, 13 Jun 2026 08:17 PM (IST)
Updated Date: Sat, 13 Jun 2026 08:18 PM (IST)

---ਕੌਂਸਲਰ ਧੰਜਲ ਨੇ ਵਾਰਡ 25 ਦੇ ਵਿਕਾਸ ਦਾ ਲਿਆ ਸੰਕਲਪ ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਕਪੂਰਥਲਾ : ਵਿਰਾਸਤੀ ਸ਼ਹਿਰ ਕਪੂਰਥਲਾ ਦੇ ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕਰਨ ਵਾਲੇ ਰਜਿੰਦਰ ਸਿੰਘ ਧੰਜਲ ਨੇ ਆਪਣੀ ਜਿੱਤ ਲਈ ਵਾਰਡ ਵਾਸੀਆਂ ਤੇ ਆਪਣੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਭਰੋਸਾ ਦਿੱਤਾ ਕਿ ਇਕ ਕੌਂਸਲਰ ਹੋਣ ਦੇ ਨਾਤੇ, ਉਹ 24 ਘੰਟੇ ਵਾਰਡ ਵਾਸੀਆਂ ਦੀ ਸੇਵਾ ਲਈ ਉਪਲਬਧ ਰਹਿਣਗੇ। ਕੌਂਸਲਰ ਰਜਿੰਦਰ ਸਿੰਘ ਧੰਜਲ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਵਾਰਡ ਦਾ ਵਿਕਾਸ ਕਰਨ ਦਾ ਪ੍ਰਣ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਪੂਰੇ ਵਾਰਡ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਨੇ ਚੋਣਾਂ ਦੌਰਾਨ ਉਨ੍ਹਾਂ ਨੂੰ ਅਥਾਹ ਪਿਆਰ, ਸਮਰਥਨ ਤੇ ਆਸ਼ੀਰਵਾਦ ਦਿੱਤਾ। ਇਸ ਭਰੋਸੇ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਲਈ ਉਹ ਵਾਰਡ ਦੇ ਹਰ ਨਾਗਰਿਕ ਦੇ ਵਿਚਕਾਰ ਰਹਿਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਵਾਰਡ ਨੰਬਰ 25 ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ ਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੜਕਾਂ, ਸਫ਼ਾਈ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਸਰਗਰਮ ਰਹਿਣਗੇ ਤੇ ਆਪਣਾ ਲੋਕ ਸੇਵਾ ਦਾ ਕੰਮ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਉਨ੍ਹਾਂ ਤੇ ਪਾਏ ਗਏ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ। ਉਹ ਵਾਰਡ ਦੇ ਵਿਕਾਸ ਤੇ ਲੋਕ ਹਿੱਤ ਵਿਚ ਕੰਮਾਂ ਲਈ ਹਮੇਸ਼ਾ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ । ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਵਿਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹੇਗੀ ਅਤੇ ਆਪਾ ਸਾਰੇ ਇਕੱਠੇ ਹੋ ਕੇ ਆਪਣੇ ਵਾਰਡ ਨੂੰ ਹੋਰ ਵੀ ਬਿਹਤਰ ਬਣਾਵਾਂਗੇ।