- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਇਕ ਵਾਰ ਫਿਰ ਫੜੇਗਾ ਵਿਕਾਸ ਦੀ ਗਤੀ : ਐਚਐਸ ਵਾਲੀਆ

--ਕਾਂਗਰਸ ਛੱਡ ਕੇ 20 ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ
--ਚੋਣਾਂ ਦਾ ਸਮਾਂ ਨਜ਼ਦੀਕ ਆਉਂਦਿਆਂ ਦੇਖ ਅਕਾਲੀ ਦਲ ਪਰਿਵਾਰ ’ਚ ਹੋ ਰਿਹਾ ਵਾਧਾ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਕਪੂਰਥਲਾ ਵਿਚ ਸਮੇਂ ਭਾਰੀ ਬਲ ਮਿਲਿਆ ਜਦੋ ਹਰਿੰਦਰ ਸਿੰਘ ਬਡਿਆਲ ਦੇ ਯਤਨਾਂ ਸਦਕਾ ਹਲਕਾ ਕਪੂਰਥਲਾ ਦੇ ਪਿੰਡ ਬਡਿਆਲ ਵਿਖੇ ਦੋ ਵਾਰ ਸਰਪੰਚ ਰਹੇ ਬੀਬੀ ਲਖਵਿੰਦਰ ਕੌਰ ਦੇ ਸਪੁੱਤਰ ਹਰਦੀਪ ਸਿੰਘ ਦੀਪਾ ਤੇ 20 ਹੋਰ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਬੇਮਿਸਾਲ ਕੰਮਾਂ ਨੂੰ ਦੇਖਦੇ ਹੋਏ ਤੇ ਲੋਕ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਐੱਚਐੱਸ ਵਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਚੰਗੀ ਤਰ੍ਹਾ ਜਾਣੂੰ ਹੋ ਚੁੱਕੇ ਹਨ, ਜਿਸ ਕਰਕੇ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਹੀ ਬਦਲੇ ਦੀ ਭਾਵਨਾ ਨਾਲ ਰਾਜਨੀਤੀ ਕੀਤੀ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕਰਦੀ ਆ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸਿਆਸਤ ਦੇ ਮਾਇਨੇ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਕ ਵਾਰ ਫੇਰ ਵਿਕਾਸ ਦੀ ਹਨੇਰੀ ਝੁਲੇਗੀ ਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਾਸਤੇ ਪੱਬਾਂ ਭਾਰ ਹੋਏ ਬੈਠੇ ਹਨ ਕਿਉਕਿ ਉਹ ਜਾਣਦੇ ਨੇ ਕਿ ਅਕਾਲੀ ਦਲ ਦੀ ਸਰਕਾਰ ਬਣਨ ਨਾਲ ਹੀ ਉਹ ਸਭ ਸਹੂਲਤਾਂ ਦਾ ਅਨੰਦ ਮਾਣ ਸਕਣਗੇ। ਉਨ੍ਹਾਂ ਅਖੀਰ ਵਿਚ ਕਿਹਾ ਕਿ ਵਿਰੋਧੀ ਕੰਧ ’ਤੇ ਲਿਖਿਆ ਪੜ੍ਹ ਲੈਣ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਜਿਹੜੀ ਲੋਕਾਂ ਦੀਆ ਸਭ ਰੀਝਾਂ ਪੂਰੀਆ ਕਰੇਗੀ। ਇਸ ਮੌਕੇ ਸਰਕਲ ਜਥੇਦਾਰ ਇੰਦਰਜੀਤ ਸਿੰਘ ਮੰਨਣ, ਸਰਕਲ ਜਥੇਦਾਰ ਜਰਨੈਲ ਸਿੰਘ ਨੱਥੂਚਾਹਲ, ਸਰਕਲ ਜਥੇਦਾਰ ਤੇ ਪਿੰਡ ਖਾਨੋਵਾਲ ਦੇ ਸਰਪੰਚ ਹਰਜਿੰਦਰ ਸਿੰਘ ਖਾਨੋਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਚੱਠਾ, ਦਿਹਾਤੀ ਪ੍ਰਧਾਨ ਯੂਥ ਅਕਾਲੀ ਦਲ ਗੁਰਮੇਲ ਸਿੰਘ ਗੋਪੀ, ਯੂਥ ਆਗੂ ਤੀਰਥ ਸਿੰਘ ਕਾਲਾ ਸੰਘਿਆਂ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।