- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਅੱਜ ਕਿਸ ਮੂੰਹ ਨਾਲ ਆਪਣੇ ਆਪ ਨੂੰ ਟਕਸਾਲੀ ਆਖ ਰਹੇ ਹਨ : ਐਚਐਸ ਵਾਲੀਆ

--ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
--ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਾਲੀਆ ਦੀ ਲੀਡਰਸ਼ਿਪ ’ਤੇ ਜਤਾਇਆ ਭਰੋਸਾ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਲੀਡਰਸ਼ਿਪ ਵਿਰੁੱਧ ਬਗਾਵਤ ਕਰਨ ਵਾਲੇ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਨ ਦਾ ਫੈਸਲਾ ਕੀਤਾ। ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਮੂਹ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਾਲੀਆ ਦੀ ਅਗਵਾਈ ਵਿੱਚ ਵਿਸ਼ਵਾਸ਼ ਪ੍ਰਗਟ ਕਰਦਿਆਂ ਇੱਕਜੁਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕੁਝ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਮੀਡੀਆ ਰਾਹੀਂ ਉਠਾਏ ਜਾ ਰਹੇ ਸਵਾਲਾਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਅਗਵਾਈ ਹੇਠ ਲਗਾਤਾਰ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜਲਦੀ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਨੂੰ ਬੇਨਕਾਬ ਕੀਤਾ ਜਾਵੇਗਾ। ਇਸ ਮੌਕੇ ਵਾਲੀਆ ਨੇ ਕਿਹਾ ਕਿ ਅੱਜ ਉਹ ਲੋਕ ਉੱਠ ਕੇ ਸਵਾਲ ਕਰ ਰਹੇ ਹਨ, ਜਿਨ੍ਹਾਂ ਦਾ ਸਮਾਜ ਵਿਚ ਕੋਈ ਅਧਾਰ ਨਹੀਂ ਹੈ। ਜਿਨ੍ਹਾਂ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਪ੍ਰਧਾਨਗੀਆਂ ਦੇ ਆਨੰਦ ਮਾਣੇ ਤੇ ਚੋਣਾਂ ਦੇ ਟਾਈਮ ਵਿਰੋਧੀਆਂ ਨਾਲ ਮਿਲ ਕੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ, ਅੱਜ ਉਹ ਕਿਸ ਮੂੰਹ ਨਾਲ ਆਪਣੇ-ਆਪ ਨੂੰ ਟਕਸਾਲੀ ਆਖ ਰਹੇ ਹਨ ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਰਹਿੰਦਿਆਂ ਪਾਰਟੀ ਨੂੰ ਕਮਜ਼ੋਰ ਕਰਨ ਤੇ ਵਿਰੋਧੀਆਂ ਨਾਲ ਮਿਲੀਭੁਗਤ ਕਰਕੇ ਅਨੁਸ਼ਾਸਨਹੀਣਤਾ ਫੈਲਾਉਣ ਦਾ ਕੰਮ ਕੀਤਾ ਅੱਜ ਉਹ ਚੋਣਾਂ ਨਜ਼ਦੀਕ ਆਉਂਦੀਆਂ ਦੇਖ ਕੇ ਆਪਣੇ-ਆਪ ਨੂੰ ਪਾਰਟੀ ਪ੍ਰਤੀ ਵਫ਼ਾਦਾਰ ਕਿਸ ਮੂੰਹ ਨਾਲ ਦੱਸ ਰਹੇ ਹਨ। ਵਾਲੀਆ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗਾ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੋ ਵੀ ਆਗੂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਵਾਲੀਆ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਸੰਸਥਾ ਦੀ ਸਫ਼ਲਤਾ ਦਾ ਆਧਾਰ ਅਨੁਸ਼ਾਸਨ ਤੇ ਏਕਤਾ ਹੁੰਦਾ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਕੰਮ ਕਰਨ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਦੇ ਤਹਿਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਮੁਹਿੰਮਾਂ ਚਲਾਈ ਜਾ ਰਹੀ ਹੈ। ਇਸ ਮੌਕੇ ਐੱਸਸੀ ਵਿੰਗ ਦੇ ਸੂਬਾ ਸੀਨੀਅਰ ਉਪ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੈ ਬਬਲਾ, ਯੂਥ ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਦਿਹਾਤੀ ਪ੍ਰਧਾਨ ਕਪੂਰਥਲਾ ਹਰਜਿੰਦਰ ਸਿੰਘ ਖਾਨੋਵਾਲ, ਬੀਸੀ ਵਿੰਗ ਪ੍ਰਧਾਨ ਦਰਸ਼ਨ ਸਿੰਘ ਮੱਲੂ ਕਾਦਰਾਬਦ, ਸਰਕਲ ਪ੍ਰਧਾਨ ਸਤਵਿੰਦਰ ਸਿੰਘ ਔਜਲਾ, ਤੇਜਾ ਸਿੰਘ ਬਰਿੰਦਪੁਰ, ਤਰਲੋਚਨ ਸਿੰਘ ਬਰਿੰਦਪੁਰ, ਜਸਵੰਤ ਸਿੰਘ ਬਰਿੰਦਪੁਰ, ਸੰਤੋਖ ਸਿੰਘ ਕੱਸੋ ਚਾਹਲ, ਜਰਨੈਲ ਸਿੰਘ ਬਾਜਵਾ,ਭੋਲਾ ਵਡਾਲਾ, ਸਵਰਨ ਸਿੰਘ ਵਡਾਲਾ, ਸਰਵਣ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਗੋਪੀ ਗੋਸਲਾ, ਗੁਰਪ੍ਰੀਤ ਸਿੰਘ ਸੰਧੂ ਚੱਠਾ, ਕੇਵਲ ਸਿੰਘ ਮੰਗਾਰੋਡਾ, ਗੁਰਨਾਮ ਸਿੰਘ ਕਾਦੂਪੁਰ, ਜਗਤਾਰ ਸਿੰਘ ਜਲੋਵਾਲ, ਰਾਮ ਜੀ ਦਾਸ ਕਾਲਾ ਸੰਘਿਆ, ਲੈਹਿੰਬਰ ਸਿੰਘ ਕਾਲਾ ਸੰਘਿਆ, ਰਜਿੰਦਰ ਸਿੰਘ ਧੰਜਲ, ਇੰਦਰਜੀਤ ਸਿੰਘ ਭਾਟੀਆ, ਰਾਜ ਕੁਮਾਰ ਮੈਂਬਰ ਮੁਸ਼ਕਵੇਦ, ਅਵਤਾਰ ਸਿੰਘ ਮੁਸ਼ਕਵੇਦ, ਸਤਨਾਮ ਸਿੰਘ ਬਾਜਵਾ, ਐੱਮਸੀ ਅਸ਼ੋਕ ਭਗਤ, ਰਾਜ ਕੁਮਾਰ, ਪ੍ਰਭ ਵਾਲੀਆ, ਗਗਨਦੀਪ ਸਿੰਘ, ਦਿਨੇਸ਼ ਕੁਮਾਰ, ਕੋਮਲ ਸਹੋਤਾ, ਬਲਦੇਵ ਸਿੰਘ ਦੇਬੀ ਖੋਸਲਾ, ਚਰਨਜੀਤ ਸਿੰਘ, ਸੋਨੂ ਬਾਬਾ, ਹਰਿੰਦਰ ਸਿੰਘ ਬਡਿਆਲ, ਮੇਜਰ ਸਿੰਘ ਕੱਸੋ ਚਾਹਲ, ਮੇਜਰ ਸਿੰਘ ਫਿਆਲੀ, ਇਕਬਾਲ ਸਿੰਘ ਕਸੋ ਚਾਹਲ, ਬਲਵੀਰ ਸਿੰਘ ਬੀਰਾ ਕੋਟ ਕਰਾਰ ਖਾਂ, ਗੁਰਨਾਮ ਸਿੰਘ ਮੱਲੂ ਕਾਦਰਾਬਾਦ, ਜਰਨੈਲ ਸਿੰਘ ਨੱਥੂ ਚਾਹਲ, ਜੋਗਿੰਦਰ ਸਿੰਘ ਫਿਆਲੀ, ਪਾਲਾ ਫਿਆਲੀ, ਟੀਟੂ ਮਾਹਲਾ, ਮਹਿੰਦਰ ਸਿੰਘ ਉੱਚਾ ਧੋੜਾ, ਮਨਜੀਤ ਸਹੋਤਾ, ਅਮਰੀਕ ਸਿੰਘ, ਚਰਨਜੀਤ, ਲਵਜੋਤ ਸਿੰਘ ਮਾਹਲਾ, ਲਵੀ ਸਾਵਰ, ਜਸਕਰਨ ਸਿੰਘ ਮਾਹਲਾ, ਗੁਰਮੀਤ ਸਿੰਘ ਬੂਟਾ ਪੱਤੀ ਖਿੱਜਰ ਤੋਂ ਲੱਡੂ ਪੱਤੀ ਖਿਜਰ, ਅੰਤਿਮ ਖੋਸਲਾ, ਸ਼ਮਸ਼ੇਰ ਸਿੰਘ, ਪ੍ਰੀਤਮ ਸਿੰਘ ਡੈਣਵਿੰਡ, ਸੁਖਵਿੰਦਰ ਸਿੰਘ, ਜਗੀਰ ਸਿੰਘ ਫੂਲੇਵਾਲ, ਸਤਨਾਮ ਸਿੰਘ ਬੁਧੂਵਾਲ, ਅਨੁਰਾਗ ਸਿੰਘ ਮਾਹਲਾ, ਪ੍ਰਿੰਸ ਤੇ ਹੋਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਵਰਕਰ ਹਾਜ਼ਰ ਸਨ।