- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਪੂਰਥਲਾ ਦੇ ਪਿੰਡ ਮੱਲੂ ਕਾਦਰਾਬਾਦ ’ਚ ਘਰੇਲੂ ਵਿਵਾਦ ਕਾਰਨ ਪਰਵਾਸੀ ਮਹਿਲਾ ਨੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਾਰਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ’ਚ ਦਾਖ਼ਲ ਕਰਵਾਇਆ। ਇਲਾਜ ਦੌਰਾਨ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਮਹਿਲਾ ਅਤੇ ਦੋ ਹੋਰ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ। ਕਪੂਰਥਲਾ ਦੇ ਪਿੰਡ ਮੱਲੂ ਕਾਦਰਾਬਾਦ ’ਚ ਘਰੇਲੂ ਵਿਵਾਦ ਕਾਰਨ ਪਰਵਾਸੀ ਮਹਿਲਾ ਨੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਾਰਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ’ਚ ਦਾਖ਼ਲ ਕਰਵਾਇਆ। ਇਲਾਜ ਦੌਰਾਨ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਮਹਿਲਾ ਅਤੇ ਦੋ ਹੋਰ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਸਦਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੱਲੂ ਕਾਦਰਾਬਾਦ ਦੇ ਰਹਿਣ ਵਾਲੇ ਲਵਕੁਸ਼ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਜਦੋਂ ਉਹ ਖੇਤਾਂ ’ਚ ਕੰਮ ਕਰਕੇ ਘਰ ਪਰਤਿਆ ਤਾਂ ਉਸ ਦੀ ਪਤਨੀ ਸੰਤੋਸ਼ ਦੇਵੀ ਨੂੰ ਉਲਟੀਆਂ ਹੋ ਰਹੀਆਂ ਸਨ ਅਤੇ ਉਸ ਦੇ ਕੋਲ ਕੀਟਨਾਸ਼ਕ ਦਵਾਈ ਦੀ ਇੱਕ ਬੋਤਲ ਪਈ ਸੀ।
ਉਨ੍ਹਾਂ ਦੇ ਬੱਚੇ ਵੀ ਅਰਧ-ਬੇਹੋਸ਼ੀ ਦੀ ਹਾਲਤ ’ਚ ਸਨ। ਉਸ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਆਪਣੀ ਪਤਨੀ ਅਤੇ ਬੱਚਿਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਹਸਪਤਾਲ ’ਚ ਅੱਠ ਸਾਲਾ ਅਮ੍ਰਿਤਾ, ਛੇ ਸਾਲਾ ਖੁਸ਼ੀ ਅਤੇ ਦੋ ਸਾਲਾ ਲੜਕੇ ਸਮੇਤ ਸਾਰੇ ਮਰੀਜ਼ਾਂ ਨੂੰ ਐਮਰਜੈਂਸੀ ’ਚ ਦਾਖ਼ਲ ਕੀਤਾ ਗਿਆ। ਡਿਊਟੀ ’ਤੇ ਤਾਇਨਾਤ ਡਾ. ਕਰਨਪ੍ਰੀਤ ਸਿੰਘ ਨੇ ਸਾਰਿਆਂ ਦਾ ਇਲਾਜ ਸ਼ੁਰੂ ਕੀਤਾ ਪਰ ਇਲਾਜ ਦੌਰਾਨ ਇੱਕ ਬੱਚੀ ਦੀ ਮੌਤ ਹੋ ਗਈ। ਬਾਕੀ ਤਿੰਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਇਸ ਸਬੰਧੀ ਸਬੰਧਤ ਪੁਲਿਸ ਥਾਣੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਥਾਣਾ ਸਦਰ ਦੇ ਐੱਸ.ਐੱਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰੈਫਰ ਕੀਤੇ ਗਏ ਤਿੰਨਾਂ ਮਰੀਜ਼ਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।