30 ਨਸ਼ੋ ਵਾਲੀਆਂ ਗੋਲੀਆਂ ਸਣੇ ਔਰਤ ਕਾਬੂ
30 ਨਸ਼ੀਲੀਆਂ ਗੋਲੀਆਂ ਸਣੇ ਮਹਿਲਾ ਕਾਬੂ
Publish Date: Thu, 19 Feb 2026 08:11 PM (IST)
Updated Date: Thu, 19 Feb 2026 08:15 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 30 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਔਰਤ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਭੈੜੇ ਅੰਸਰਾਂ ਦੀ ਭਾਲ ਲਈ ਉਹ ਗੁਰਦੁਆਰਾ ਸਾਹਿਬ ਤੋਂ ਥੋੜਾ ਅੱਗੇ ਸਪੇਅਰ ਪਾਰਟ ਵਾਲੀ ਗਲੀ ਵੱਲ ਮੁੜਨ ਲੱਗੇ ਤਾਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ, ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਈ ਤੇ ਪਿੱਛੇ ਮੁੜਨ ਲੱਗੀ। ਉਸਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਰੇਖਾ ਉਰਫ ਫੂਲੇ ਪਤਨੀ ਸ਼ਾਮੋ ਵਾਸੀ ਛੱਜ ਕਾਲੋਨੀ ਫਗਵਾੜਾ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।