ਦਿਨ-ਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹੀਆਂ
ਦਿਨਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ, ਪੁਲਿਸ ਵੱਲੋਂ ਜਾਂਚ ਸ਼ੁਰੂ
Publish Date: Mon, 16 Feb 2026 06:53 PM (IST)
Updated Date: Mon, 16 Feb 2026 06:57 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਡਡਵਿੰਡੀ : ਮਿਲੀ ਜਾਣਕਾਰੀ ਅਨੁਸਾਰ ਅੱਜ ਦਿਨ-ਦਿਹਾੜੇ ਸੁਲਤਾਨਪੁਰ ਲੋਧੀ ਵਿਖੇ ਇਕ ਔਰਤ ਨਾਲ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਔਰਤ ਦੇ ਕੰਨ ਦੀ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੀ ਖ਼ਬਰ ਹੈ। ਪੀੜਤ ਨਿਰਮਲ ਕੌਰ ਪਤਨੀ ਸੂਰਜਭਾਨ ਵਾਸੀ ਜੈਨ ਪੁਰ ਨੇ ਦੱਸਿਆ ਕਿ ਉਹ ਜਗਰਾਤੇ ਲਈ ਸਮਾਨ ਖਰੀਦਣ ਵਾਸਤੇ ਦੁਪਹਿਰ ਕਰੀਬ 4 ਵਜੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਦਾਣਾ ਮੰਡੀ ਕੋਲ ਜਾ ਰਹੇ ਸਨ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਤੇ ਝਟਪਟ ਉਸ ਦੇ ਕੰਨ ਦੀ ਵਾਲੀ ਲਾਹ ਕੇ ਚੰਡੀਗੜ੍ਹ ਮੁਹੱਲੇ ਵੱਲ ਨੂੰ ਫ਼ਰਾਰ ਹੋ ਗਏ। ਪੀੜਤ ਪਰਿਵਾਰ ਵੱਲੋਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ। ਇਸ ਸਬੰਧੀ ਐੱਸਐੱਚਓ ਹਰਿੰਦਰ ਸਿੰਘ ਥਾਣਾ ਸੁਲਤਾਨਪੁਰ ਲੋਧੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵਾਰਦਾਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਤੀ-ਪਤਨੀ ਵੱਲੋਂ ਇਤਲਾਹ ਦਿੱਤੀ ਗਈ ਹੈ ਕਿ ਉਸ ਦੇ ਇਕ ਕੰਨ ਦੀ ਵਾਲੀ ਲਾਹੀ ਗਈ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।