ਖ਼ਾਲਸਾ ਕਾਲਜ ’ਚ ਮਨਾਇਆ ਗਿਆ ਮਹਿਲਾ ਦਿਵਸ
ਖ਼ਾਲਸਾ ਕਾਲਜ ’ਚ ਮਨਾਇਆ ਗਿਆ ਮਹਿਲਾ ਦਿਵਸ
Publish Date: Wed, 11 Mar 2026 07:41 PM (IST)
Updated Date: Wed, 11 Mar 2026 07:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਚ ਕਾਲਜ ਦੇ ਐੱਨਐੱਸਐੱਸ ਯੂਨਿਟ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਐਡਵੋਕੇਟ ਸੀਮਾ ਸੇਠੀ ਨੇ ਲੀਗਲ ਅਵੇਅਰਨੈੱਸ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਮਹਿਲਾ ਦਿਵਸ ’ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਔਰਤਾਂ ਨਾਲ ਸਬੰਧਤ ਕਨੂੰਨਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਮਹਿਲਾ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਐੱਨਐੱਸਐੱਸ ਯੂਨਿਟ ਦੇ ਮੁਖੀ ਪ੍ਰੋ. ਰਿਸ਼ੂ ਬਾਲਾ ਨੇ ਨਾਰੀ ਚੇਤਨਾ ਨਾਲ ਸਬੰਧਤ ਕਵਿਤਾ ਪੇਸ਼ ਕੀਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰ. ਪ੍ਰੋ. ਜਸਬੀਰ ਕੌਰ ਨੇ ਵਿਦਿਆਰਥਣਾਂ ਨੂੰ ਔਰਤਾਂ ਦਿਵਸ ਬਾਰੇ ਦੱਸਦਿਆਂ ਔਰਤਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਤੇ ਸਮਾਜਿਕ ਜੀਵਨ ਵਿਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਅਹਿਮੀਅਤ ਦੱਸੀ। ਉਨ੍ਹਾਂ ਨੇ ਲੜਕੀਆਂ ਦੀ ਸਿੱਖਿਆ ਤੇ ਜ਼ੋਰ ਦੇਣ ਲਈ ਕਿਹਾ ਕਿਉਂਕਿ ਨਾਰੀ ਹੀ ਸਮਾਜ ਨੂੰ ਤਰੱਕੀ ਦੇ ਰਸਤੇ ਤੇ ਪਾ ਸਕਦੀ ਹੈ। ਇਸ ਮੌਕੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ ਰਮਨਪ੍ਰੀਤ, ਪ੍ਰੋ ਰਮਨਦੀਪ ਕੌਰ, ਪ੍ਰੋ ਹਰਜਾਪ ਸਿੰਘ ਆਦਿ ਹਾਜ਼ਰ ਸਨ।