ਮਜ਼ਦੂਰ ਦੇਸ਼ ਦੀ ਰੀੜ ਦੀ ਹੱਡੀ ਹਨ : ਖੋਜੇਵਾਲ
ਮਜ਼ਦੂਰ ਦੇਸ਼ ਦੀ ਰੀੜ ਦੀ ਹੱਡੀ ਹਨ : ਖੋਜੇਵਾਲ
Publish Date: Sat, 02 May 2026 08:14 PM (IST)
Updated Date: Sat, 02 May 2026 08:17 PM (IST)

--ਕਿਹਾ-ਮਜ਼ਦੂਰਾਂ ਦੀ ਕਰਨੀ ਚਾਹੀਦੀ ਹੈ ਇੱਜ਼ਤ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ (ਰਜਿ.) ਵੱਲੋਂ ਮਜ਼ਦੂਰ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਖੋਜੇਵਾਲ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੇ ਸਾਰੇ ਮਿਹਨਤਕਸ਼ ਕਾਮਿਆਂ ਨੂੰ ਦਿਲੋਂ ਸਲਾਮ ਕੀਤਾ, ਜੋ ਆਪਣੀ ਸਖ਼ਤ ਮਿਹਨਤ ਨਾਲ ਸਾਡੇ ਦੇਸ਼ ਦੀ ਤਰੱਕੀ ਦੀ ਮਜ਼ਬੂਤ ਨੀਂਹ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਆਪਣੇ ਪਸੀਨੇ ਨਾਲ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਸਭ ਨੂੰ ਮਜ਼ਦੂਰਾਂ ਦੀ ਮਿਹਨਤ ਦਾ ਸਤਿਕਾਰ ਕਰਨ ਤੇ ਉਨ੍ਹਾਂ ਦੇ ਹੱਕਾਂ ਲਈ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ। ਖੋਜੇਵਾਲ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਮਜ਼ਦੂਰਾਂ ਦੀ ਕਦਰ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੇ ਬਿਨ੍ਹਾਂ ਸਮਾਜ ਦੀ ਪ੍ਰਗਤੀ ਅਸੰਭਵ ਹੈ। ਖੋਜੇਵਾਲ ਨੇ ਕਿਹਾ ਕਿ ਮਜ਼ਦੂਰ ਸਮਾਜ ਲਈ ਬਹੁਤ ਮਹੱਤਵਪੂਰਨ ਹਨ। ਸਾਨੂੰ ਮਜ਼ਦੂਰਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਚੰਗੇ ਲਹਿਜ਼ੇ ਨਾਲ ਬੁਲਾਉਣਾ ਚਾਹੀਦਾ ਹੈ। ਅਸੀਂ ਜਾਣਦੇ ਹਾਂ ਕਿ ਮਜ਼ਦੂਰਾਂ ਬਿਨਾਂ ਕੋਈ ਵੀ ਮਕਾਨ, ਫੈਕਟਰੀਆਂ ਜਾਂ ਵੱਡੀਆਂ-ਵੱਡੀਆਂ ਇਮਾਰਤਾਂ ਆਦਿ ਨਹੀਂ ਬਣ ਸਕਦੀਆਂ। ਪੁਰਾਣੇ ਸਮੇਂ ਵਿਚ ਮਜ਼ਦੂਰ ਹੀ ਸਾਰਾ ਕੰਮ ਕਰਦੇ ਸਨ ਪਰ ਅੱਜ ਦੇ ਸਮੇਂ ਵਿਚ ਮਜ਼ਦੂਰਾਂ ਦੇ ਕੰਮ ਮਸ਼ੀਨਾਂ ਕਰ ਰਹੀਆਂ ਹਨ ਭਾਵ ਮਜ਼ਦੂਰਾਂ ਦੀ ਥਾਂ ਮਸ਼ੀਨਾਂ ਨੇ ਲੈ ਲਈ ਹੈ। ਮਜ਼ਦੂਰਾਂ ਲਈ ਸਰਕਾਰ ਨੂੰ ਕਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੂੰ ਨੌਕਰੀਆਂ ਜਾਂ ਆਰਥਿਕ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਸਤਪਾਲ ਸਿੰਘ ਫੌਜੀ ਪੰਜਾਬ ਪ੍ਰਧਾਨ ਤੇ ਨਿਰਮਲ ਨਾਹਰ ਪੰਜਾਬ ਚੇਅਰਮੈਨ, ਮਹਿੰਦਰ ਸਿੰਘ ਬਲੇਰ, ਸੰਨੀ ਬੈਂਸ, ਸੋਨੂੰ ਔਜਲਾ, ਲੱਕੀ ਸਰਪੰਚ ਤੇ ਹੋਰ ਪ੍ਰਬੰਧਕ ਹਾਜ਼ਰ ਸਨ।