ਵਰਕਰ ਹੀ ਆਪ ਦੀ ਸਭ ਤੋਂ ਵੱਡੀ ਤਾਕਤ : ਹੇਨੰਤ ਕੁਮਾਰ ਵਰਕਰ ਹੀ ਆਪ ਦੀ ਸਭ ਤੋਂ ਵੱਡੀ ਤਾਕਤ : ਹੇਨੰਤ ਕੁਮਾਰ
Publish Date: Thu, 12 Nov 2026 06:20 PM (IST)
Updated Date: Thu, 12 Nov 2026 06:21 PM (IST)
--ਆਪ ਵੱਲੋਂ ਵਰਕਰਾਂ ਨੂੰ ਇਕਜੁੱਟ ਕਰਨ ਲਈ ਹਲਕਾ ਕਪੂਰਥਲਾ ਵਿਖੇ ਵਰਕਰ ਮਿਲਣੀ 13 ਨੂੰ ਗੁਰਵਿੰਦਰ ਕੌਰ\ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਵੱਲੋਂ ਵਰਕਰਾਂ ਨੂੰ ਇਕਜੁੱਟ ਤੇ ਲਾਮਬੰਦ ਕਰਨ ਲਈ ਹਲਕਾ ਕਪੂਰਥਲਾ ਵਿਖੇ ਵਰਕਰ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਦੱਸਿਆ ਕਿ ਵਰਕਰਾਂ ਨੂੰ ਇਕਜੁੱਟ ਹੋਕੇ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਤੇ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਹੋਟਲ ਰੋਇਲ ਕੈਸਟਲ ਸਾਇੰਸ ਸਿਟੀ ਦੇ ਸਾਮਣੇ ਜਲੰਧਰ ਰੋਡ ਕਪੂਰਥਲਾ ਵਿਖੇ ਵਰਕਰ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਹਲਕਾ ਸੰਗਠਨ ਇੰਚਰਾਜ ਹੇਨੰਤ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ। ਸਾਰੇ ਵਰਕਰ ਕੁੱਝ ਦਿਨਾਂ ਲਈ ਸਾਰੇ ਕੰਮ ਛੱਡ ਕੇ ਪਾਰਟੀ ਨੂੰ ਪੰਜਾਬ ਵਿੱਚ ਜਿਤਾਉਣ ਲਈ ਹੱਥ ਮਿਲਾਉਣ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਨੇ ਪਿਛਲੇ 5 ਸਾਲਾਂ ਵਿੱਚ ਬਹਾਦਰੀ ਤੇ ਸਿਆਣਪ ਨਾਲ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ। ਆਜ਼ਾਦੀ ਦੇ 75 ਸਾਲਾਂ ਬਾਅਦ ਪਹਿਲੀ ਵਾਰ ਇਸ ਪੰਜਾਬ ਨੇ ਰਾਜਨੀਤੀ ਵਿੱਚ ਸਕੂਲ, ਹਸਪਤਾਲ, ਬਿਜਲੀ, ਪਾਣੀ, ਸੜਕਾਂ ਵਰਗੇ ਜਨਤਕ ਮੁੱਦਿਆਂ ਬਾਰੇ ਸੁਣਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਇੱਕੋ-ਇੱਕ ਉਮੀਦ ਹੈ। ਇਸ ਉਮੀਦ ਨੂੰ ਕਾਇਮ ਰੱਖਣਾ ਪਵੇਗਾ। ਇਸ ਨੂੰ ਹੋਰ ਅੱਗੇ ਲਿਜਾਣਾ ਪਵੇਗਾ। ਲੋੜ ਪੈਣ ’ਤੇ ਪੰਜਾਬ ਲਈ ਤਨ, ਮਨ, ਧਨ ਕੁਰਬਾਨ ਕਰਨ ਲਈ ਤਿਆਰ ਰਹੋ। ਹੋ ਸਕੇ ਤਾਂ ਪੰਜਾਬ ਚੋਣਾਂ ਲਈ ਆਪਣੇ ਕੰਮ ਤੋਂ ਛੁੱਟੀ ਲੈ ਕੇ ਕੁਝ ਮਹੀਨੇ ਇਨ੍ਹਾਂ ਚੋਣਾਂ ਲਈ ਆਪਣਾ ਪੂਰਾ ਸਮਾਂ ਲਗਾ ਦਿਓ। ਉਨ੍ਹਾਂ ਕਿਹਾ ਕਿ ਭਾਵੇਂ ਤੁਸੀਂ ਪੂਰਾ ਸਮਾਂ ਨਹੀਂ ਦੇ ਸਕਦੇ ਪਰ ਹਰ ਰੋਜ਼ ਕੁਝ ਘੰਟੇ ਜਾਂ ਹਰ ਹਫ਼ਤੇ ਪਾਰਟੀ ਨੂੰ ਜ਼ਰੂਰ ਦਿਓ।