ਵਿਦਿਆ ਰਾਣੀ ਦੇ ਚੇਅਰਮੈਨ ਬਣਨ ਦੀ ਖ਼ੁਸ਼ੀ ’ਚ ਵਰਕਰਾਂ ਨੇ ਵੰਡੇ ਲੱਡੂ
ਬਲਾਕ ਸੰਮਤੀ ਦੇ ਚੇਅਰਮੈਨ ਵਿਦਿਆ ਰਾਣੀ ਅਤੇ ਵਾਈਸ ਚੇਅਰਮੈਨ ਲਾਭ ਸਿੰਘ ਧੰਜੂ ਬਣਨ ਦੀ ਖ਼ੁਸ਼ੀ ਵਿੱਚ ਵਰਕਰਾਂ ਨੇ ਵੰਡੇ ਲੱਡੂ
Publish Date: Mon, 16 Mar 2026 10:12 PM (IST)
Updated Date: Mon, 16 Mar 2026 10:16 PM (IST)

ਬਲਾਕ ਸੰਮਤੀ ਤੋਂ ਬਾਅਦ ਹੁਣ ਨਗਰ ਕੌਂਸਲ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਲਹਿਰਾਏਗੀ ਜਿੱਤ ਦਾ ਝੰਡਾ : ਧੀਰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਵਜੋਂ ਵਿਦਿਆ ਰਾਣੀ ਤੇ ਵਾਈਸ ਚੇਅਰਮੈਨ ਵਜੋਂ ਲਾਭ ਸਿੰਘ ਨਬੀਪੁਰ ਦੇ ਚੁਣੇ ਜਾਣ ਦੀ ਖੁਸ਼ੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਤੇ ਆਗੂਆਂ ਵੱਲੋਂ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦੀ ਅਗਵਾਈ ਹੇਠ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਵਿਕਾਸਕਾਰੀ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੈ। ਇਸ ਕਰਕੇ ਲੋਕਾਂ ਦਾ ਭਰੋਸਾ ਲਗਾਤਾਰ ਆਮ ਆਦਮੀ ਪਾਰਟੀ ‘ਤੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਵਿਚ ਪਾਰਟੀ ਦੀ ਇਹ ਜਿੱਤ ਲੋਕਾਂ ਦੇ ਭਰੋਸੇ ਦੀ ਵੱਡੀ ਨਿਸ਼ਾਨੀ ਹੈ। ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਇਹ ਪਾਰਟੀ ਹਮੇਸ਼ਾਂ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਜੁਟੇ ਹੋਏ ਹਨ ਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਸ਼ਹਿਰ ਵਿਚ ਵਿਕਾਸ ਦੇ ਨਵੇਂ ਰਿਕਾਰਡ ਬਣਾਏਗੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ ਤੇ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਇਤਿਹਾਸਕ ਫੈਸਲੇ ਲਏ ਗਏ ਹਨ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਪਾਰਟੀ ‘ਤੇ ਹੋਰ ਮਜ਼ਬੂਤ ਹੋਇਆ ਹੈ। ਇਸ ਮੌਕੇ ਪਾਰਟੀ ਵਰਕਰਾਂ ਨੇ ਕਿਹਾ ਕਿ ਬਲਾਕ ਸੰਮਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਹੁਣ ਨਗਰ ਕੌਂਸਲ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਜਿੱਤ ਦਾ ਝੰਡਾ ਬੁਲੰਦ ਕਰੇਗੀ ਤੇ ਸੁਲਤਾਨਪੁਰ ਲੋਧੀ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਕੌਂਸਲਰ ਰਜਿੰਦਰ ਸਿੰਘ ਸਾਬਕਾ ਕੌਂਸਲਰ ਵਿੱਕੀ ਚੌਹਾਨ, ਜਤਿੰਦਰ ਸੇਠੀ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ, ਨੀਰਜ ਚੰਦੀ, ਲਵਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਮੌਜੂਦ ਰਹੇ ਤੇ ਸਭ ਨੇ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੰਕਲਪ ਵੀ ਲਿਆ।