ਸਿੰਘ ਢੋਟ ਤੇ ਗੁਰਨਾਮ ਸਿੰਘ ਮੁੱਤੀ ਨੂੰ ਵਰਕਰਾਂ ਨੇ ਕੀਤਾ ਸਨਮਾਨਤ
ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਰਵਿੰਦਰ ਸਿੰਘ ਢੋਟ ਤੇ ਗੁਰਨਾਮ ਸਿੰਘ ਮੁੱਤੀ ਨੂੰ ਵਰਕਰਾਂ ਨੇ ਕੀਤਾ ਸਨਮਾਨਤ
Publish Date: Sun, 18 Jan 2026 08:27 PM (IST)
Updated Date: Sun, 18 Jan 2026 08:28 PM (IST)
-ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ : ਢੋਟ
ਗੁਰਵਿੰਦਰ ਕੌਰ, ਅਮਰੀਕ ਮੱਲ੍ਹੀ ਪੰਜਾਬੀ ਜਾਗਰਣ
ਕਪੂਰਥਲਾ : ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ ਨੂੰ ਪਾਰਟੀ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪਦੇ ਹੋਏ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਡੀਐੱਸਪੀ ਗੁਰਨਾਮ ਸਿੰਘ ਮੁੱਤੀ ਨੂੰ ਵੀ ਵਿਰਾਸਤ ਸੇਵਾ ਸੰਗਠਨ ਦਾ ਹਲਕਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ। ਦੋਹਾਂ ਆਗੂਆਂ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਰ ਅਰੋੜਾ ਤੇ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਇੰਚਾਰਜ ਸ਼ਮਿੰਦਰ ਸਿੰਘ ਖਿੰਡਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਸਤੇ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਲੋਕ-ਪੱਖੀ ਫੈਸਲੇ ਕਰਦੀ ਹੈ ਤੇ ਇਹ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ, ਇਸ ਦੌਰਾਨ ਪਰਵਿੰਦਰ ਸਿੰਘ ਢੋਟ ਦੇ ਦਫਤਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।