30 ਦੀ ਮੀਟਿੰਗ ’ਚ ਵੱਧ-ਚੜ੍ਹ ਕੇ ਸ਼ਾਮਲ ਹੋਵੋ : ਬੱਚਾਜੀਵੀ
30 ਨਵੰਬਰ ਦੀ ਮੀਟਿੰਗ ’ਚ ਵਰਕਰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ : ਸਾਬਕਾ ਚੇਅਰਮੈਨ
Publish Date: Fri, 27 Nov 2026 09:35 PM (IST)
Updated Date: Fri, 27 Nov 2026 09:37 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਹਲਕਾ ਭੁਲੱਥ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ 30 ਨਵੰਬਰ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਪਿੰਡ ਰਾਮਗ੍ਹੜ ਵਿਚ ਹੋਣ ਵਾਲੀ ਮੀਟਿੰਗ ਨੂੰ ਸਫਲ ਬਣਾਉਣ ਲਈ ਮਾਰਕੀਟ ਕਮੇਟੀ ਭੁਲੱਥ ਦੇ ਸਾਬਕਾ ਚੇਅਰਮੈਨ ਵੱਲੋਂ ਪਾਰਟੀ ਵਰਕਰਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬ ਵਿੱਚ ਲੋਕਾਂ ਨਾਲ ਹੋ ਰਹੀ ਧੱਕੇਸ਼ਾਹੀ ਤੇ ਕਿਸਾਨਾਂ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਲੈ ਕੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆਮ ਲੋਕਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। 30 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਮੀਟਿੰਗ ਵਿੱਚ ਕਾਂਗਰਸ ਦੀ ਹਾਈਕਮਾਂਡ ਦੇ ਆਗੂ ਵੀ ਸ਼ਮੂਲੀਅਤ ਕਰਨਗੇ, ਜਿੱਥੇ ਪੰਜਾਬ ਦੇ ਅਹਿਮ ਮੁੱਦਿਆਂ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਵੱਧ-ਚੜ੍ਹ ਕੇ ਲੋਕਾਂ ਨੂੰ ਇਸ ਵਿਸ਼ਾਲ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ।